ਮਾਲੇਰਕੋਟਲਾ (ਪ੍ਰਕਾਸ਼) : ਜ਼ਿਲਾ ਮਾਲੇਰਕੋਟਲਾ ਦੇ ਪਿੰਡ ਭੂਦਨ ਵਿਚ ਇਕ 31 ਸਾਲਾ ਵਿਧਵਾ ਨੇ ਆਪਣੀ ਬਜ਼ੁਰਗ ਮਾਂ ਅਤੇ ਨੌ ਸਾਲ ਦੇ ਪੁੱਤਰ ਸਮੇਤ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਇੰਦਰਪਾਲ ਕੌਰ 31 ਸਾਲ ਉਸਦੇ ਪੁੱਤਰ ਜੋਰਡਨ ਸਿੰਘ ਨੌ ਸਾਲ ਅਤੇ ਮਾਂ ਹਰਦੀਪ ਕੌਰ ਵਜੋਂ ਹੋਈ ਹੈ। ਇੰਦਰਪਾਲ ਦੇ ਪਤੀ ਪਵਨਦੀਪ ਸਿੰਘ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦੀ ਮਾਂ ਉਸ ਕੋਲ ਹੀ ਰਹਿ ਰਹੀ ਸੀ। ਇੰਦਰਪਾਲ ਕੌਰ ਅਤੇ ਹਰਦੀਪ ਕੌਰ ਦੀ ਮੌਤ ਰਾਤ ਨੂੰ ਹੋ ਗਈ ਸੀ ਜਦਕਿ ਜੋਰਡਨ ਨੇ ਸਵੇਰੇ ਦਮ ਤੋੜਿਆ। ਜਾਣਕਾਰੀ ਅਨੁਸਾਰ ਸਵੇਰੇ ਜਦੋਂ ਜੋਰਡਨ ਸਿੰਘ ਦੀ ਅੱਖ ਖੁੱਲ੍ਹੀ ਤਾਂ ਉਸ ਨੇ ਮਾਂ ਅਤੇ ਨਾਨੀ ਨੂੰ ਮ੍ਰਿਤਕ ਦੇਖਿਆ ਮਗਰੋਂ ਉਸ ਨੇ ਆਪਣੀ ਦਾਦੀ ਨੂੰ ਇਸ ਬਾਰੇ ਦੱਸਿਆ ਤਾਂ ਰੌਲਾ ਪੈ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਧਾਰਕਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ
ਚਸ਼ਮਦੀਦਾਂ ਮੁਤਾਬਕ ਮਾਂ ਅਤੇ ਨਾਨੀ ਦੇ ਨਾਲ ਨਾਲ ਬੱਚੇ 'ਤੇ ਵੀ ਜ਼ਹਿਰ ਦਾ ਅਸਰ ਹੋਇਆ। ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਉਸ ਨੇ ਵੀ ਦਮ ਤੋੜ ਦਿੱਤਾ। ਥਾਣਾ ਸੰਦੌੜ ਦੇ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਖ਼ੁਦਕੁਸ਼ੀ ਤੋਂ ਪਹਿਲਾਂ ਇੰਦਰਪਾਲ ਕੌਰ ਨੇ ਵੀਡੀਓ ਰਿਕਾਰਡ ਕੀਤੀ ਸੀ ਜਿਸ ਵਿਚ ਉਸ ਨੇ ਗੁਆਂਢੀ ਪਰਿਵਾਰ ਅਤੇ ਰਿਸ਼ਤੇਦਾਰਾਂ ਸਮੇਤ ਦਸ ਜਣਿਆਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਦੂਜੇ ਪਾਸੇ ਮਲੇਰਕੋਟਲਾ ਪੁਲਸ ਮੁਤਾਬਕ ਥਾਣਾ ਸੰਦੌੜ ਦੇ 203 ਨੰਬਰ ਐੱਫ.ਆਈ. ਆਰ ਵਿਚ ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਪੁੱਤਰ ਅੱਛਰਾ ਸਿੰਘ ਵਾਸੀ ਪਿੰਡ ਗੁਰਬਖਸ਼ਪੁਰਾ ਥਾਣਾ ਸ਼ੇਰਪੁਰ ਜ਼ਿਲ੍ਹਾ ਸੰਗਰੂਰ ਦੇ ਬਿਆਨਾਂ 'ਤੇ ਐੱਫਆਈਆਰ ਦਰਜ ਕੀਤੀ ਗਈ ਹੈ। ਜਿਸ ਵਿਚ ਜਿਨ੍ਹਾਂ ਦਸ ਲੋਕਾਂ ਦਾ ਨਾਮ ਵੀਡੀਓ ਵਿਚ ਲਿਆ ਗਿਆ ਹੈ, ਉਨ੍ਹਾਂ ਵਿਚ ਚਰਨਜੀਤ ਕੌਰ ਸੱਸ ਭੋਲਾ ਸਿੰਘ, ਸੁਖਪਾਲਾ ਸਿੰਘ ਪੁੱਤਰ ਭੋਲਾ ਸਿੰਘ, ਦਲਜੀਤ ਕੌਰ ਪਤਨੀ ਭੋਲਾ ਸਿੰਘ, ਬਾਬੀ ਕੌਰ ਪੁੱਤਰੀ ਭੋਲਾ ਸਿੰਘ, ਕੌਰੂ ਸਿੰਘ, ਪੰਮੂ ਸਿੰਘ, ਜਸਮੇਲ ਕੌਰ ਗੁਰਪ੍ਰੀਤ ਸਿੰਘ ਅਤੇ ਕਿਰਨਾ ਕੌਰ ਪਤਨੀ ਨਾਮਲੂਮ ਬਾਸੀ ਪਿੰਡ ਭੂਦਨ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਆਇਆ ਵਿਵਾਦਾਂ 'ਚ, ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
5 ਜ਼ੋਨਾਂ 'ਚ ਵੰਡਿਆ ਗਿਆ ਪੰਜਾਬ! 7 ਜਨਵਰੀ ਤੋਂ 25 ਜਨਵਰੀ ਤੱਕ ਚੱਲੇਗਾ...
NEXT STORY