ਬਟਾਲਾ (ਸੈਂਡੀ) : ਨਜ਼ਦੀਕੀ ਪਿੰਡ ਰਿੱਖੀਆਂ ਵਿਖੇ ਇਕ ਔਰਤ ਵਲੋਂ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਥਾਣਾ ਕਿਲਾ ਲਾਲ ਸਿੰਘ ਦੇ ਐੱਸ. ਐੱਚ. ਓ ਅਮੋਲਕਦੀਪ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਕੌਰ ਦਾ ਵਿਆਹ ਪਿੰਡ ਰਿੱਖੀਆਂ ਦੇ ਹਰਜਿੰਦਰ ਸਿੰਘ ਨਾਲ ਹੋਇਆ ਸੀ ਅਤੇ ਉਸਦਾ ਸਹੁਰਾ ਪਰਿਵਾਰ ਉਸਨੂੰ ਘੱਟ ਦਾਜ ਲਿਆਉਣ ਲਈ ਤੰਗ ਪਰੇਸ਼ਾਨ ਕਰਦੇ ਸਨ। ਜਿਨ੍ਹਾਂ ਤੋਂ ਦੁੱਖੀ ਹੋ ਕੇ ਉਸ ਨੇ ਬੀਤੀ ਰਾਤ ਕੋਈ ਜ਼ਹਿਰੀਲੀ ਚੀਜ਼ ਖਾ ਲਈ ਜਿਸ ਨੂੰ ਤੁਰੰਤ ਪਰਿਵਾਰਿਕ ਮੈਂਬਰ ਬਟਾਲਾ ਦੇ ਸਿਵਲ ਹਸਪਤਾਲ ਲਿਆਏ। ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਐੱਸ. ਐੱਚ. ਓ. ਨੇ ਦੱਸਿਆ ਕਿ ਲੜਕੀ ਦੇ ਪਿਤਾ ਰਣਧੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕੋਟ ਕਰਮ ਚੰਦ ਦੇ ਬਿਆਨਾਂ 'ਤੇ ਲੜਕੀ ਦੇ ਪਤੀ, ਸੱਸ, ਸਹੁਰਾ ਅਤੇ ਦਰਾਣੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਕਿਸਾਨਾਂ ਨੂੰ ਦਵਾਈਆਂ ਦੇ ਨਾਂ 'ਤੇ ਵੇਚੀ ਜਾ ਰਹੀ ਸੀ ਨਿਰੀ ਮਿੱਟੀ, ਖੇਤੀਬਾੜੀ ਨੂੰ ਲੱਗ ਰਿਹਾ ਹੈ ਵੱਡਾ ਰਗੜਾ
NEXT STORY