ਅੰਮ੍ਰਿਤਸਰ (ਜ.ਬ./ਸੰਜੀਵ)-ਇਸਲਾਮਾਬਾਦ ਇਲਾਕੇ ਦੇ ਅਧੀਨ ਆਉਂਦੇ ਆਦਰਸ਼ ਨਗਰ ’ਚ ਇਕ ਔਰਤ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ 48 ਸਾਲਾ ਅਨੂ ਵਜੋਂ ਹੋਈ ਹੈ। ਮ੍ਰਿਤਕ ਭੈਣ ਦੀ ਮੌਤ ਤੋਂ ਬਾਅਦ ਜਦੋਂ ਉਸ ਦਾ ਭਰਾ ਕਿਸ਼ਨ ਕੁਮਾਰ ਆਪਣੀ ਭੈਣ ਦੇ ਘਰ ਪਹੁੰਚਿਆ ਅਤੇ ਲਾਸ਼ ਦੀ ਹਾਲਤ ਦੇਖ ਕੇ ਉਸ ਨੇ ਪੋਸਟਮਾਰਟਮ ਦੀ ਮੰਗ ਕੀਤੀ। ਉਸ ਨੇ ਦੋਸ਼ ਲਾਇਆ ਕਿ ਉਸ ਦੀ ਭੈਣ ਦੇ ਪਤੀ ਅਤੇ ਪੁੱਤਰ ਨੇ ਇਸ ਗੱਲ ਨੂੰ ਲੈ ਕੇ ਉਸ ਦੀ ਕੁੱਟਮਾਰ ਕੀਤੀ।
ਇਹ ਵੀ ਪੜ੍ਹੋ- 2 ਦਿਨਾਂ 'ਚ ਕਣਕ ਦੀ ਵਾਢੀ ਸਬੰਧੀ ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦਾ ਬਿਆਨ
ਦੂਜੇ ਪਾਸੇ ਮ੍ਰਿਤਕਾ ਦੇ ਪਤੀ ਅਤੇ ਪੁੱਤਰ ਨੇ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਅਤੇ ਕਿਹਾ ਕਿ ਘਰ ’ਚ ਮਾਮੂਲੀ ਝਗੜਾ ਹੋਇਆ ਸੀ ਪਰ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹ ਇੰਨਾ ਵੱਡਾ ਕਦਮ ਚੁੱਕੇਗੀ। ਉਨ੍ਹਾਂ ਦਾ ਕਦੇ ਕੋਈ ਗੰਭੀਰ ਝਗੜਾ ਨਹੀਂ ਹੋਇਆ। ਉਹ ਉਸ ਨੂੰ ਹਸਪਤਾਲ ਵੀ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਗੈਰ-ਕਾਨੂੰਨੀ ਹਥਿਆਰਾਂ ਦੇ ਜ਼ਖੀਰੇ ਨਾਲ ਮੁਲਜ਼ਮ ਗ੍ਰਿਫ਼ਤਾਰ, DGP ਨੇ ਕੀਤੇ ਵੱਡੇ ਖੁਲਾਸੇ
ਇਸ ਮਾਮਲੇ ਬਾਰੇ ਗੱਲਬਾਤ ਕਰਦਿਆਂ ਮ੍ਰਿਤਕਾ ਦੇ ਭਰਾ ਕਿਸ਼ਨ ਕੁਮਾਰ ਨੇ ਦੱਸਿਆ ਕਿ ਉਸ ਦੀ ਭੈਣ ਅਨੂ ਦਾ ਵਿਆਹ 26 ਸਾਲ ਪਹਿਲਾਂ ਹੋਇਆ ਸੀ। ਸਵੇਰੇ ਉਸ ਨੂੰ ਉਸ ਦੇ ਭਾਣਜੇ ਹਰਸ਼ ਦਾ ਫੋਨ ਆਇਆ ਕਿ ਉਸ ਦੀ ਮਾਂ ਅਨੂ ਦੀ ਮੌਤ ਹੋ ਗਈ ਹੈ। ਜਾਣਕਾਰੀ ਮਿਲਣ ਤੋਂ ਬਾਅਦ ਉਹ ਇਸਲਾਮਾਬਾਦ ਆਦਰਸ਼ ਨਗਰ ’ਚ ਆਪਣੀ ਭੈਣ ਦੇ ਸਹੁਰੇ ਘਰ ਪਹੁੰਚਿਆ। ਉਸ ਦੀ ਭੈਣ ਦੀ ਲਾਸ਼ ਉਥੇ ਜ਼ਮੀਨ ’ਤੇ ਪਈ ਸੀ। ਉਸ ਨੇ ਦੇਖਿਆ ਕਿ ਉਸ ਦੀ ਭੈਣ ਦਾ ਸਰੀਰ ਅਜੇ ਵੀ ਗਰਮ ਸੀ, ਜਿਸ ਕਰ ਕੇ ਉਸ ਨੂੰ ਸ਼ੱਕ ਹੋਇਆ ਕਿ ਉਸ ਦੀ ਮੌਤ ਕੁਝ ਸਮਾਂ ਪਹਿਲਾਂ ਹੀ ਹੋਈ ਹੋਵੇਗੀ। ਕਿਸ਼ਨ ਨੇ ਅੱਗੇ ਕਿਹਾ ਕਿ ਜਦੋਂ ਉਸ ਨੇ ਆਪਣੀ ਭੈਣ ਅਨੂ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਤਾਂ ਉਸ ਦੇ ਜੀਜੇ ਰਾਜੇਸ਼ ਕੁਮਾਰ, ਭਾਣਜੇ ਹਰਸ਼ ਅਤੇ ਭੈਣ ਦੇ ਦਿਉਰ ਬੱਬਲੂ ਨੇ ਉਸ ਦੀ ਕੁੱਟਮਾਰ ਕੀਤੀ। ਕਿਸ਼ਨ ਨੇ ਦੱਸਿਆ ਕਿ ਉਸ ਨੇ ਇਸ ਸਬੰਧੀ ਥਾਣਾ ਬੀ ਡਵੀਜ਼ਨ ਦੀ ਪੁਲਸ ’ਚ ਸ਼ਿਕਾਇਤ ਦਰਜ ਕਰਵਾਈ ਹੈ।
ਇਹ ਵੀ ਪੜ੍ਹੋ- ਸ਼ਰਮਨਾਕ ਕਾਰਾ: ਮੁੰਡੇ ਨਾਲ 2 ਵਿਅਕਤੀਆਂ ਨੇ ਪਹਿਲਾਂ ਟੱਪੀਆਂ ਹੱਦਾਂ, ਫਿਰ ਕਰ 'ਤੀ ਵੀਡੀਓ ਵਾਇਰਲ
ਦੂਜੇ ਪਾਸੇ, ਮ੍ਰਿਤਕਾ ਦੇ ਪਤੀ ਰਾਜੇਸ਼ ਅਤੇ ਭਾਣਜੇ ਹਰਸ਼ ਦਾ ਕਹਿਣਾ ਹੈ ਕਿ ਘਰ ਵਿਚ ਮਾਮੂਲੀ ਲੜਾਈ ਹੋਈ ਸੀ। ਉਹ ਡਰਾਇੰਗ ਰੂਮ ਵਿਚ ਬੈਠੇ ਸਨ ਅਤੇ ਅਨੂ ਆਪਣੇ ਕਮਰੇ ’ਚ ਚਲੀ ਗਈ। ਕੁਝ ਸਮੇਂ ਬਾਅਦ ਜਦੋਂ ਮੈਂ ਉਸ ਨੂੰ ਦੇਖਿਆ, ਉਹ ਪੱਖੇ ਨਾਲ ਲਟਕ ਰਹੀ ਸੀ। ਉਹ ਖੁਦ ਉਸ ਨੂੰ ਤੁਰੰਤ ਹਸਪਤਾਲ ਲੈ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਅਨੁਸਾਰ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ’ਤੇ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਮੁਲਜ਼ਮ ਪਾਇਆ ਗਿਆ, ਉਸ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀ ਮੁੰਡੇ ਦਾ ਵਿਦੇਸ਼ੀ ਧਰਤੀ 'ਤੇ ਗੋਲ਼ੀਆਂ ਮਾਰ ਕੇ ਕਤਲ
NEXT STORY