ਅੰਮ੍ਰਿਤਸਰ:-ਮਾਮਲਾ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਦੇ ਪਿੰਡ ਚੋਗਾਵਾਂ ਤੋ ਸਾਹਮਣੇ ਆਇਆ ਹੈ ਜਿਥੇ ਦਿਨ ਚੜਦੇ ਨੂੰ ਇਕ ਦੁਕਾਨ ਦੇ ਬਾਹਰ ਖੂਨ ਨਾਲ ਲਥਪਥ ਇਕ ਔਰਤ ਦੀ ਲਾਸ਼ ਮਿਲੀ ਹੈ ਜਿਸਨੂੰ ਕਿ ਇਲਾਕੇ ਦੇ ਲੋਕਾਂ ਵੱਲੋਂ ਪੁਲਸ ਨੂੰ ਬੁਲਾ ਹਵਾਲੇ ਕੀਤਾ ਹੈ ਅਤੇ ਪੁਲਸ ਵੱਲੋਂ ਇਸਦਾ ਪੋਸਟਮਾਰਟਮ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜਲ੍ਹਿਆਂਵਾਲਾ ਬਾਗ ਨੇੜੇ ਵੱਡੀ ਵਾਰਦਾਤ, ਰੇੜੀ ਚਾਲਕ ਨੇ ਆਟੋ ਵਾਲੇ ਦਾ ਬਾਂਹ ਨਾਲੋਂ ਵੱਖ ਕਰ 'ਤਾ ਗੁੱਟ
ਇਸ ਸੰਬਧੀ ਜਾਣਕਾਰੀ ਦਿੰਦਿਆਂ ਚੋਗਾਵਾਂ ਥਾਣੇ ਦੇ ਐੱਸਐੱਚਓ ਹਿਮਾਸ਼ੂ ਭਗਤ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਹਲਕਾ ਰਾਜਾਸਾਂਸੀ ਦੇ ਅਜਨਾਲਾ ਰੋਡ ਪਿੰਡ ਚੁਗਾਵਾਂ ਵਿਖੇ ਇਕ ਦੁਕਾਨ ਦੇ ਬਾਹਰ ਇਕ ਔਰਤ ਦੀ ਖੂਨ ਨਾਲ ਲਥਪਥ ਲਾਸ਼ ਮਿਲੀ ਜਿਸਨੂੰ ਕਬਜ਼ੇ ਵਿਚ ਲੈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫਿਲਹਾਲ ਇਸਦੇ ਮੌਤ ਦੇ ਕਾਰਣ ਦਾ ਪਤਾ ਨਹੀਂ ਚਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਮੀਂਹ-ਤੂਫ਼ਾਨ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ update
ਪਿੰਡ ਵਾਸੀਆਂ ਮੁਤਾਬਕ ਇਹ ਔਰਤ ਕੁਝ ਦਿਨਾਂ ਤੋਂ ਪਿੰਡ ਵਿਚ ਘੁੰਮ ਰਹੀ ਸੀ ਅਤੇ ਅੱਜ ਸਵੇਰੇ ਉਸਦੀ ਖੂਨ ਨਾਲ ਲਥਪਥ ਲਾਸ਼ ਮਿਲੀ ਹੈ, ਜਿਸਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਪਰ ਇਸ ਲਾਸ਼ ਮਿਲਣ ਨਾਲ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਇਸ ਜੇਲ੍ਹ 'ਚੋਂ ਚਿੱਟੇ ਨਾਲ ਫੜਿਆ ਗਿਆ ASI
NEXT STORY