ਬਠਿੰਡਾ (ਵਿਜੇ ਵਰਮਾ): ਸ਼ਹਿਰ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਲੋਕਾਂ ਨੇ ਪੁਲਸ ਨੂੰ ਇੱਕ ਖੜੀ ਕਾਰ 'ਚੋਂ ਤੇਜ਼ ਬਦਬੂ ਆਉਣ ਦੀ ਸੂਚਨਾ ਦਿੱਤੀ। ਜਦੋਂ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਲਗਭਗ 30-35 ਸਾਲ ਦੀ ਇੱਕ ਔਰਤ ਦੀ ਲਾਸ਼ ਮਿਲੀ, ਜਿਸ ਨਾਲ ਇਲਾਕੇ 'ਚ ਸਨਸਨੀ ਫੈਲ ਗਈ।
ਜਾਣਕਾਰੀ ਦਿੰਦੇ ਹੋਏ ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੰਗਲਵਾਰ ਸਵੇਰੇ 5:30 ਵਜੇ ਸੂਚਨਾ ਮਿਲੀ ਕਿ ਹਸਪਤਾਲ ਦੀ ਪਾਰਕਿੰਗ 'ਚ ਖੜੀ ਇੱਕ ਸ਼ੱਕੀ ਕਾਰ ਵਿੱਚੋਂ ਬਦਬੂ ਆ ਰਹੀ ਹੈ। ਜਾਂਚ ਕਰਨ 'ਤੇ ਕਾਰ ਦੇ ਅੰਦਰ ਇੱਕ ਔਰਤ ਦੀ ਲਾਸ਼ ਮਿਲੀ, ਜਿਸਦੀ ਉਮਰ ਲਗਭਗ 35 ਸਾਲ ਦੱਸੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਕਾਰ ਨੂੰ ਮੌਕੇ 'ਤੇ ਘੇਰ ਲਿਆ ਗਿਆ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਾਰ ਛੱਡ ਕੇ ਮੌਕੇ ਤੋਂ ਭੱਜਣ ਵਾਲੇ ਸ਼ੱਕੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਗਿਆ ਕਿ ਜਿਸ ਕਾਰ ਵਿੱਚ ਲਾਸ਼ ਮਿਲੀ ਹੈ, ਉਸਦਾ ਲੁਧਿਆਣਾ ਨੰਬਰ ਹੈ, ਪਰ ਪੁਲਸ ਨੂੰ ਸ਼ੱਕ ਹੈ ਕਿ ਇਹ ਨੰਬਰ ਵੀ ਜਾਅਲੀ ਹੋ ਸਕਦਾ ਹੈ।
ਇਸ ਸਬੰਧ ਵਿੱਚ, ਲੁਧਿਆਣਾ ਆਰਟੀਓ ਤੋਂ ਗੱਡੀ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਤੇ ਇੱਕ ਪੁਲਸ ਟੀਮ ਲੁਧਿਆਣਾ ਭੇਜੀ ਗਈ ਹੈ। ਪੁਲਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ-ਕਤਲ ਦਾ ਕਾਰਨ, ਪਛਾਣ ਲੁਕਾਉਣ ਦੀ ਕੋਸ਼ਿਸ਼ ਅਤੇ ਲਾਸ਼ ਨੂੰ ਇੱਥੇ ਲਿਆਉਣ ਅਤੇ ਲੁਕਾਉਣ ਪਿੱਛੇ ਕੀ ਇਰਾਦਾ ਸੀ। ਫਿਲਹਾਲ, ਪੁਲਸ ਨੇ ਗੱਡੀ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਆਲੇ ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਵਿਚਕਾਰ ਵਾਪਰੀ ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕੀਤੇ ਹਨ। ਪੁਲਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੇ ਕੋਈ ਸ਼ੱਕੀ ਗਤੀਵਿਧੀ ਦੇਖੀ ਹੈ ਜਾਂ ਇਸ ਗੱਡੀ ਨੂੰ ਪਛਾਣਿਆ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਨੀਲਾ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ! ਚਾਰ ਮਹੀਨੇ ਪਹਿਲਾਂ ਹੋਇਆ ਸੀ ਵਿਆਹ
NEXT STORY