ਕਪੂਰਥਲਾ, (ਭੂਸ਼ਣ)- ਪ੍ਰੀਤ ਨਗਰ ਇਲਾਕੇ 'ਚ ਉਸ ਸਮੇਂ ਜ਼ਬਰਦਸਤ ਸਨਸਨੀ ਫੈਲ ਗਈ, ਜਦੋਂ ਇਕ ਬਜ਼ੁਰਗ ਔਰਤ ਦੇ ਕਤਲ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਡੀ. ਐੱਸ. ਪੀ. ਸਪੈਸ਼ਲ ਬ੍ਰਾਂਚ ਦੀ ਅਗਵਾਈ ਵਿਚ ਇਕ ਘਰ 'ਚ ਜਾ ਕੇ ਮ੍ਰਿਤਕਾ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਮ੍ਰਿਤਕਾ ਦੇ ਸਰੀਰ 'ਤੇ ਕੋਈ ਸੱਟ ਦਾ ਨਿਸ਼ਾਨ ਨਾ ਹੋਣ ਕਾਰਨ ਪੁਲਸ ਨੇ ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਅਗਲੀ ਕਾਰਵਾਈ ਕਰਨ ਦੀ ਗੱਲ ਕਹੀ ਹੈ। ਉਥੇ ਹੀ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਗਿਆ ਹੈ। |
ਜਾਣਕਾਰੀ ਦੇ ਅਨੁਸਾਰ ਸਿਟੀ ਪੁਲਸ ਨੂੰ ਸੂਚਨਾ ਮਿਲੀ ਕਿ ਪ੍ਰੀਤ ਨਗਰ ਗਲੀ ਨੰਬਰ 3 ਵਿਚ ਰਹਿਣ ਵਾਲੇ ਬਜ਼ੁਰਗ ਔਰਤ ਪਰਸੀਨੀ ਦੇਵੀ ਪਤਨੀ ਰਮੇਸ਼ ਦੱਤ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ, ਜਿਸ 'ਤੇ ਜਦੋਂ ਡੀ. ਐੱਸ. ਪੀ. ਸਪੈਸ਼ਲ ਬ੍ਰਾਂਚ ਸੰਦੀਪ ਸਿੰਘ ਮੰਡ ਦੀ ਅਗਵਾਈ 'ਚ ਇਕ ਵਿਸ਼ੇਸ਼ ਪੁਲਸ ਟੀਮ ਜਿਸ 'ਚ ਐੱਸ. ਐੱਚ. ਓ. ਸਿਟੀ ਇੰਸਪੈਕਟਰ ਰਾਮੇਸ਼ਵਰ ਸਿੰਘ ਅਤੇ ਪੀ. ਸੀ. ਆਰ. ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਸ਼ਾਮਲ ਸਨ, ਨੇ ਮੌਕੇ 'ਤੇ ਪਹੁੰਚ ਕੇ ਜਦੋਂ ਲਾਸ਼ ਦਾ ਮੁਆਇਨਾ ਕੀਤਾ ਤਾਂ ਮ੍ਰਿਤਕਾ ਦੀ ਲਾਸ਼ 'ਤੇ ਕਿੱਤੇ ਵੀ ਸੱਟ ਦਾ ਨਿਸ਼ਾਨ ਨਜ਼ਰ ਨਹੀਂ ਆਇਆ। ਜਿਸ 'ਤੇ ਪੁਲਸ ਨੇ ਮ੍ਰਿਤਕਾ ਦੀ ਮੌਤ ਦੇ ਕਾਰਨਾਂ ਦਾ ਅਸਲੀ ਖੁਲਾਸਾ ਕਰਨ ਲਈ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਆਪਣੇ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਹੈ। ਜਿਥੇ ਹੁਣ ਸ਼ਨੀਵਾਰ ਨੂੰ ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਹੋਵੇਗਾ। ਉਥੇ ਹੀ ਇਸ ਸਬੰਧ 'ਚ ਡੀ. ਐੱਸ. ਪੀ. ਸਪੈਸ਼ਲ ਬ੍ਰਾਂਚ ਸੰਦੀਪ ਸਿੰਘ ਮੰਡ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਵਿਚ ਜੋ ਵੀ ਸੱਚਾਈ ਸਾਹਮਣੇ ਆਵੇਗੀ, ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਦਾਜ ਲਈ ਤੰਗ-ਪ੍ਰੇਸ਼ਾਨ ਕਰਨ 'ਤੇ ਪਤੀ, ਸਹੁਰੇ ਅਤੇ ਸੱਸ ਵਿਰੁੱਧ ਮਾਮਲਾ ਦਰਜ
NEXT STORY