ਬਟਾਲਾ(ਸੈਂਡੀ)-ਅੱਜ ਬਟਾਲਾ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਬੱਸ ਹੇਠਾਂ ਆਉਣ ਨਾਲ ਇਕ 50 ਸਾਲਾ ਔਰਤ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਲਖਵਿੰਦਰ ਕੌਰ ਪਤਨੀ ਸਤਨਾਮ ਸਿੰਘ ਵਾਸੀ ਕਾਜਮਪੁਰ ਘੁਮਾਣ ਜਾਣ ਲਈ ਹਰਪੁਰਾ ਅੱਡੇ 'ਤੇ ਬੱਸ ਵਿਚ ਚੜ੍ਹਦੇ ਸਮੇਂ ਅਚਾਨਕ ਡਿੱਗਣ ਨਾਲ ਬੱਸ ਦੇ ਟਾਇਰ ਹੇਠਾਂ ਆ ਗਈ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਏ. ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਕਾਂਗਰਸ ਵੀ ਤੁਰੀ ਅਕਾਲੀ ਦਲ ਦੇ ਰਾਹ
NEXT STORY