ਮੋਗਾ, (ਆਜ਼ਾਦ)- ਜ਼ਿਲੇ ਦੇ ਇਕ ਪਿੰਡ ਦੀ 24 ਸਾਲਾ ਔਰਤ ਵੱਲੋਂ ਆਪਣੇ ਘਰ 'ਚ ਹੀ ਫਾਹਾ ਲਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਤਖਾਣਵੱਧ ਨਿਵਾਸੀ 24 ਸਾਲਾ ਇਕ ਔਰਤ, ਜਿਸ ਦਾ ਵਿਆਹ 5 ਮਹੀਨੇ ਪਹਿਲਾਂ ਹੋਇਆ ਸੀ, ਘਰੇਲੂ ਵਿਵਾਦ ਕਾਰਨ ਉਸ ਨੇ ਆਪਣੇ ਘਰ 'ਚ ਫਾਹਾ ਲਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦਾ ਪਤਾ ਪਰਿਵਾਰ ਵਾਲਿਆਂ ਨੂੰ ਲੱਗਣ 'ਤੇ ਉਸ ਨੂੰ ਬਚਾ ਲਿਆ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਅਜੀਤਵਾਲ ਵਿਖੇ ਦਾਖਲ ਕਰਵਾਇਆ। ਇਸ ਬਾਰੇ ਅਜੀਤਵਾਲ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ।
ਇਸ ਸਬੰਧੀ ਅਜੀਤਵਾਲ ਦੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਕੇ ਸੱਚਾਈ ਜਾਣਨ ਦਾ ਯਤਨ ਕਰ ਰਹੇ ਹਨ ਅਤੇ ਉਕਤ ਔਰਤ ਦੇ ਬਿਆਨ ਦਰਜ ਕਰਨ ਤੋਂ ਹੀ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਸਫਾਈ ਸੇਵਕਾਂ ਨੇ ਨਗਰ ਕੌਂਸਲ ਦਫਤਰ ਅੱਗੇ ਦਿੱਤਾ ਧਰਨਾ
NEXT STORY