ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)— ਜ਼ਿਲਾ ਪੁਲਸ ਦੀ ਸਪੈਸ਼ਲ ਬ੍ਰਾਂਚ ਦੀ ਟੀਮ ਨੇ ਆਪਣੇ ਪਤੀ ਨਾਲ ਵਿਸ਼ਵਾਸ਼ਘਾਤ ਕਰਨ ਦੇ ਮਾਮਲੇ 'ਚ ਨਾਮਜ਼ਦ ਭਗੌੜੀ ਕਰਾਰ ਔਰਤ ਨੂੰ ਕਾਬੂ ਕੀਤਾ ਹੈ। ਸਪੈਸ਼ਲ ਬ੍ਰਾਂਚ ਦੀ ਟੀਮ ਏ. ਐੱਸ .ਆਈ . ਵਿਪਨ ਕੁਮਾਰ, ਸੁਰਿੰਦਰ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ ਅਤੇ ਰਜਵੰਤ ਕੌਰ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਈ ਔਰਤ ਦੀ ਪਛਾਣ ਸੰਦੀਪ ਕੌਰ ਪਤਨੀ ਸੁਖਵਿੰਦਰ ਸਿੰਘ ਨਿਵਾਸੀ ਤਲਵੰਡੀ ਸੱਲਾ ਦੇ ਰੂਪ 'ਚ ਹੋਈ ਹੈ। ਉਕਤ ਔਰਤ ਦੇ ਖਿਲਾਫ ਥਾਣਾ ਟਾਂਡਾ 'ਚ 2016 'ਚ ਉਸ ਦੇ ਪਤੀ ਸੁਖਵਿੰਦਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਹੀ ਮਾਮਲਾ ਦਰਜ ਹੋਇਆ ਸੀ ਅਤੇ ਉਸ ਨੂੰ ਮਾਣਯੋਗ ਜੱਜ ਰੇਨੂੰ ਗੋਇਲ ਦੀ ਅਦਾਲਤ ਨੇ 25 ਅਕਤੂਬਰ 2018 ਨੂੰ ਭਗੌੜੀ ਕਰਾਰ ਦਿੱਤਾ ਸੀ।
ਮੇਲੇ 'ਚ ਮਿਲਿਆ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ (ਵੀਡੀਓ)
NEXT STORY