ਜਲੰਧਰ (ਕੁੰਦਨ, ਪੰਕਜ, ਸੋਨੂੰ)- ਪੁਲਸ ਨੇ ਥਾਣਾ 6 ਦੇ ਅਧਿਕਾਰ ਖੇਤਰ ਵਿੱਚ ਈ-ਮੇਲ ਰਾਹੀਂ ਫਿਰੌਤੀ ਮੰਗਣ ਦੇ ਮਾਮਲੇ 'ਚ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਕਮਲਜੀਤ ਕੌਰ ਵਜੋਂ ਹੋਈ ਹੈ, ਜੋਕਿ ਨਿਊ ਗ੍ਰੀਨ ਮਾਡਲ ਟਾਊਨ ਜਲੰਧਰ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਦੀ ਪਤਨੀ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਪਰਮਿੰਦਰ ਸਿੰਘ ਨੇ ਦੱਸਿਆ ਕਿ ਰਾਜੇਸ਼ ਕੁਮਾਰ ਨੇ ਔਰਤ ਵਿਰੁੱਧ ਥਾਣਾ ਡਿਵੀਜ਼ਨ ਨੰਬਰ 6 ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਵੀ ਪੜ੍ਹੋ: ਜਲੰਧਰ ਦੇ ਬੱਸ ਸਟੈਂਡ 'ਤੇ ਨਸ਼ੇ 'ਚ ਟੱਲੀ ਮਿਲਿਆ ASI ! ਬੋਲਿਆ, 'ਅੱਧਾ ਪੈੱਗ'... ਵੀਡੀਓ ਵਾਇਰਲ
20 ਦਸੰਬਰ ਨੂੰ ਪੁਲਿਸ ਨੇ ਐੱਫ਼. ਆਈ. ਆਰ. ਨੰਬਰ 275 ਤਹਿਤ ਧਾਰਾ 308 (4), 308(7), 351 ਅਤੇ 61(2) ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਪੁਲਸ ਨੇ ਸਾਈਬਰ ਟੀਮ ਦੀ ਮਦਦ ਨਾਲ ਕਮਲਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ। ਔਰਤ ਕੋਲੋਂਰਾਜੇਸ਼ ਤੋਂ ਈ-ਮੇਲ ਰਾਹੀਂ ਮੰਗੀ ਗਈ ਫਿਰੌਤੀ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਪੁਲਸ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ ਅਤੇ ਹੋਰ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਇਕ ਹੋਰ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਦਾ ਪੁਲਸ ਨਾਲ ਮੁਕਾਬਲਾ, ਚੱਲੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਨੇਡਾ 'ਚ ਫ਼ਾਇਰਿੰਗ ਕਾਰਨ ਮਾਰੇ ਗਏ ਪੰਜਾਬੀ ਮੁੰਡਿਆਂ ਦੀ ਮ੍ਰਿਤਕ ਦੇਹ ਪਹੁੰਚੀ ਪੰਜਾਬ, ਨਹੀਂ ਵੇਖ ਹੁੰਦੇ ਪਰਿਵਾਰ ਦੇ ਹੰਝੂ
NEXT STORY