ਅਬੋਹਰ (ਸੁਨੀਲ) : ਸਿਟੀ ਥਾਣਾ ਨੰਬਰ-1 ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 11 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੱਲਵੀ ਜੋਸ਼ੀ ਪਤਨੀ ਗੋਰਵ ਜੋਸ਼ੀ ਵਾਸੀ 7512/3, 09 ਢਾਬਾ ਕਾਲੋਨੀ, ਕਰਤਾਰ ਚੌਂਕ, ਲੁਧਿਆਣਾ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਔਰਤ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਜੁਡੀਸ਼ੀਅਲ ਮੈਜਿਸਟਰੇਟ ਸਤੀਸ਼ ਸ਼ਰਮਾ ਨੇ ਉਸ ਨੂੰ ਪੁਲਸ ਰਿਮਾਂਡ ’ਤੇ ਭੇਜਣ ਦੇ ਹੁਕਮ ਸੁਣਾਏ।
ਜ਼ਿਕਰਯੋਗ ਹੈ ਕਿ ਤ੍ਰਿਲੋਕ ਸਿੰਘ ਪੁੱਤਰ ਸੰਪੂਰਨ ਸਿੰਘ ਵਾਸੀ ਜੰਮੂ ਬਸਤੀ ਨੇ 12 ਅਪ੍ਰੈਲ 2024 ਨੂੰ ਪੁਲਸ ਅਧਿਕਾਰੀਆਂ ਨੂੰ ਦਿੱਤੀ ਦਰਖ਼ਾਸਤ ’ਚ ਕਿਹਾ ਸੀ ਕਿ ਗੌਰਵ ਜੋਸ਼ੀ ਪੁੱਤਰ ਵਿਨੋਦ ਕੁਮਾਰ ਅਤੇ ਉਸ ਦੀ ਪਤਨੀ ਪੱਲਵੀ ਨੇ ਉਸ ਦੇ ਪੁੱਤਰ ਨੂੰ ਕੈਨੇਡਾ ਵਰਕ ਪਰਮਿਟ ’ਤੇ ਭੇਜਣ ਦੇ ਨਾਂ ’ਤੇ 11 ਲੱਖ ਦੀ ਠੱਗੀ ਮਾਰੀ ਹੈ। ਪੁਲਸ ਅਧਿਕਾਰੀਆਂ ਵੱਲੋਂ ਤਫਤੀਸ਼ ਕਰਨ ਉਪਰੰਤ ਜ਼ਿਲ੍ਹਾ ਪੁਲਸ ਕਪਤਾਨ ਦੀਆਂ ਹਦਾਇਤਾਂ ’ਤੇ ਥਾਣਾ ਸਿਟੀ ਨੰਬਰ 1 ਦੀ ਪੁਲਸ ਨੇ ਉਕਤ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ।
ਕਪੂਰਥਲਾ 'ਚ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਚੱਲੀ ਗੋਲ਼ੀ, ਬਜ਼ੁਰਗ ਨੂੰ ਗੁਆਉਣੀ ਪਈ ਜਾਨ
NEXT STORY