ਫਿਰੋਜ਼ਪੁਰ (ਆਨੰਦ) : ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਔਰਤ ਨੂੰ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ 7 ਨੰਬਰ ਚੁੰਗੀ ਪਾਸ ਪੁੱਜੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸ਼ਿੰਦਰ ਪਤਨੀ ਦੇਸ ਰਾਜ ਵਾਸੀ ਮਕਾਨ ਨੰਬਰ 356 ਗਵਾਲ ਮੰਡੀ ਫਿਰੋਜ਼ਪੁਰ ਕੈਂਟ ਜੋ ਨਾਜਾਇਜ਼ ਸ਼ਰਾਬ ਵੇਚਣ ਦੀ ਆਦੀ ਹੈ ਅਤੇ ਅੱਜ ਵੀ ਮਨੋਹਰ ਲਾਲ ਸਕੂਲ ਦੇ ਗਰਾਊਂਡ ਦੇ ਗੇਟ ਸਾਹਮਣੇ ਲਾਲ ਕੋਠੀ ਨੂੰ ਜਾਂਦੇ ਰਸਤੇ ’ਤੇ ਖ਼ਾਲੀ ਪਈ ਜਗ੍ਹਾ ਵਿਚ ਸ਼ਰਾਬ ਦੀ ਕੈਨੀ ਰੱਖ ਕੇ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੀ ਹੈ।
ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਪਾਸੋਂ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ। ਪੁਲਿਸ ਨੇ ਦੱਸਿਆ ਕਿ ਜਦ ਉਕਤ ਦੋਸ਼ਣ ਸ਼ਿੰਦਰ ’ਤੇ ਛਾਪੇਮਾਰੀ ਕੀਤੀ ਤਾਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਪੁਲਿਸ ਨੇ ਦੱਸਿਆ ਕਿ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
NEXT STORY