ਪਟਿਆਲਾ (ਬਲਜਿੰਦਰ) - ਥਾਣਾ ਅਨਾਜ ਮੰਡੀ ਦੀ ਪੁਲਸ ਨੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇਕ ਅੌਰਤ ਨੂੰ 170 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜੂ ਮਾਹੀ ਪਤਨੀ ਮੁਨੀਸ਼ ਕੁਮਾਰ ਵਾਸੀ ਸੁਖਰਾਮ ਕਾਲੋਨੀ ਪਟਿਆਲਾ ਵਜੋਂ ਹੋਈ ਹੈ।
ਇੰਸਪੈਕਟਰ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਏ. ਐੱਸ. ਆਈ. ਬਲਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਅਨਾਜ ਮੰਡੀ ਬੰਨੇ ਕੋਲ ਮੌਜੂਦ ਸਨ। ਸੂਚਨਾ ਮਿਲੀ ਕਿ ਉਕਤ ਔਰਤ ਗੋਲੀਆਂ ਰੱਖਣ ਦੀ ਆਦੀ ਹੈ ਅਤੇ ਨਸ਼ਾ ਛੁਡਾਉ ਕੇਂਦਰ ਕੋਲ ਗੋਲੀਆਂ ਵੇਚਦੀ ਹੈ। ਪੁਲਸ ਨੇ ਰੇਡ ਕਰ ਕੇ ਉਕਤ ਔਰਤ ਨੂੰ 170 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰ ਕੇ ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ।
ਇਸੇ ਤਰ੍ਹਾਂ ਇਕ ਹੋਰ ਕੇਸ ’ਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਐੱਸ. ਐੱਚ. ਓ. ਅੰਮ੍ਰਿਤਵੀਰ ਸਿੰਘ ਚਹਿਲ ਦੀ ਅਗਵਾਈ ਹੇਠ ਵਿਕਰਮ ਸਿੰਘ ਪੁੱਤਰ ਰਾਜ ਕੁਮਾਰ ਵਾਸੀ ਆਦਰਸ਼ ਕਾਲੋਨੀ ਪਟਿਆਲਾ ਨੂੰ ਸ਼ਰਾਬ ਦੀਆਂ 8 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਮੁਤਾਬਕ ਏ. ਐੱਸ. ਆਈ. ਗੁਰਲਾਲ ਸਿੰਘ ਪੁਲਸ ਪਾਰਟੀ ਸਮੇਤ ਸਿਵਲ ਲਾਈਨ ਚੌਕ ਪਟਿਆਲਾ ਵਿਖੇ ਮੌਜੂਦ ਸਨ। ਸੂਚਨਾ ਮਿਲੀ ਉਕਤ ਵਿਅਕਤੀ ਸਰਕਾਰੀ ਡੇਅਰੀ ਪ੍ਰਾਜੈਕਟ ਨੇਡ਼ੇ ਭਾਖਡ਼ਾ ਨਹਿਰ ਪਟਿਆਲਾ ਕੋਲ ਸਸਤੀ ਸ਼ਰਾਬ ਲਿਆ ਕੇ ਵੇਚਦਾ ਹੈ। ਪੁਲਸ ਨੇ ਰੇਡ ਕਰ ਕੇ ਉਸ ਤੋਂ ਸ਼ਰਾਬ ਦੀਆਂ 8 ਬੋਤਲਾਂ ਬਰਾਮਦ ਕੀਤੀਆਂ। ਉਸ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਡਿਪਲੋਮਾ ਹੋਲਡਰ ਨੌਜਵਾਨ ਕਰ ਰਿਹਾ ਸੀ ਸਨੈਚਿੰਗ, ਚੜ੍ਹਿਆ ਪੁਲਸ ਦੇ ਹੱਥੇ
NEXT STORY