ਸੁਲਤਾਨਪੁਰ ਲੋਧੀ (ਧੀਰ)— ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਛਾਪੇਮਾਰੀ ਦੌਰਾਨ 15000 ਮਿਲੀ ਨਾਜਾਇਜ ਸ਼ਰਾਬ ਸਮੇਤ ਇਕ ਔਰਤ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ ਸੁਖਦੇਵ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਫਰੀਦ ਸਰਾਏ ਮੌਜੂਦ ਸਨ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸਰਬਜੀਤ ਕੌਰ ਪਤਨੀ ਦਲਬੀਰ ਸਿੰਘ ਵਾਸੀ ਫਰੀਦ ਸਰਾਏ ਥਾਣਾ ਸੁਲਤਾਨਪੁਰ ਲੋਧੀ ਆਪਣੇ ਘਰ 'ਚ ਨਾਜਾਇਜ਼ ਸਰਾਬ ਵੇਚਣ ਦਾ ਧੰਦਾ ਕਰਦੀ ਹੈ ਜੇਕਰ ਰੇਡ ਕੀਤਾ ਜਾਵੇ ਤਾਂ ਉਹ ਨਾਜਾਇਜ ਸ਼ਰਾਬ ਸਮੇਤ ਕਾਬੂ ਆ ਸਕਦੀ ਹੈ।
ਇਹ ਵੀ ਪੜ੍ਹੋ: ਜਲੰਧਰ: ਫੇਸਬੁੱਕ 'ਤੇ ਲਾਈਵ ਹੋ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਕਿਹਾ, 'ਮਾਂ ਨੂੰ ਮੇਰੀ ਸ਼ਕਲ ਨਾ ਵਿਖਾਉਣਾ' (ਤਸਵੀਰਾਂ)
ਜਿਸ ਤੋਂ ਬਾਅਦ ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕੀਤੀ ਗਈ ਤਾਂ ਉਕਤ ਸਰਬਜੀਤ ਕੌਰ ਪੁਲਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗੀ। ਜਿਸ ਨੂੰ ਪੁਲਸ ਪਾਰਟੀ 'ਚ ਮੌਜੂਦ ਲੇਡੀ ਕਰਮਚਾਰੀ ਦੀ ਮਦਦ ਨਾਲ ਕਾਬੂ ਕਰਕੇ ਉਸ ਦੇ ਘਰ ਦੀ ਤਲਾਸ਼ੀ ਲੈਣ 'ਤੇ ਕਮਰੇ 'ਚੋਂ 15000 ਮਿਲੀ. ਨਾਜਾਇਜ ਸ਼ਰਾਬ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਵੱਲੋਂ ਉਕਤ ਮਹਿਲਾ ਮੁਲਜ਼ਮ ਦੇ ਖ਼ਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਆਂਗਨਵਾੜੀ 'ਚ ਪੜ੍ਹਨ ਵਾਲੀ ਇਸ ਮਾਸੂਮ ਨੇ ਇੰਝ ਚਮਕਾਇਆ ਪੰਜਾਬ ਦਾ ਨਾਂ, ਪਰਿਵਾਰ ਹੋਇਆ ਬਾਗੋ-ਬਾਗ
ਇਹ ਵੀ ਪੜ੍ਹੋ: ਕੈਨੇਡਾ 'ਚ ਖ਼ੁਦਕੁਸ਼ੀ ਕਰਨ ਵਾਲੇ ਜਲੰਧਰ ਦੇ ਨੌਜਵਾਨ ਦੇ ਪਿਤਾ ਨੇ ਕੀਤੇ ਹੈਰਾਨੀਜਨਕ ਖੁਲਾਸੇ
ਬਠਿੰਡਾ 'ਚ ਕੋਰੋਨਾ ਕਾਰਣ 18 ਸਾਲਾ ਨੌਜਵਾਨ ਸਮੇਤ 2 ਦੀ ਮੌਤ
NEXT STORY