ਨਵਾਂਸ਼ਹਿਰ (ਮਨੋਰੰਜਨ)— ਥਾਣਾ ਸਦਰ ਨਵਾਂਸ਼ਹਿਰ ਪੁਲਸ ਨੇ ਗਸ਼ਤ ਦੌਰਾਨ ਇਕ ਮਹਿਲਾ ਨੂੰ ਕਾਬੂ ਕਰਕੇ ਉਸ ਦੇ ਕੋਲ 7 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਪੁਲਸ ਨੇ ਕਥਿਤ ਦੋਸ਼ੀ ਮਹਿਲਾ ਦੇ ਖਿਲਾਫ ਐੱਨ. ਡੀ. ਪੀ. ਐੱਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਉਨਾ ਦੀ ਅਗੁਵਾਈ ਵਿੱਚ ਪੁਲਸ ਪਾਰਟੀ ਪਿੰਡ ਲੰਗੜੋਆ ਤੋ ਪਿੰਡ ਬਘੌਰਾ ਦੇ ਵੱਲ ਜਾ ਰਹੀ ਸੀ ਕਿ ਇਸ ਦੌਰਾਨ ਸਾਹਮਣੇ ਤੋਂ ਆਉਂਦੀ ਇਕ ਮਹਿਲਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਦੇ ਕੋਲੋ 7 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਉਨ੍ਹਾਂ ਨੇ ਦੱਸਿਆ ਕਿ ਆਰੋਪੀ ਮਹਿਲਾ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜੰਗਲ ਰਾਜ ਖਤਮ ਹੋਣ ਨਾਲ ਲੋਕ ਹੋਏ ਸੌਖੇ - ਢਿੱਲੋਂ
NEXT STORY