ਲੁਧਿਆਣਾ(ਅਨਿਲ)— ਥਾਣਾ ਲਾਡੋਵਾਲ ਦੀ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਪੁਲਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਥਾਣੇਦਾਰ ਜਸਵਿੰਦਰ ਸਿੰਘ ਦੀ ਪੁਲਸ ਟੀਮ ਸਤਲੁਜ ਦਰਿਆ ਨੇੜੇ ਬੀਸਾ ਫਾਰਮ 'ਤੇ ਮੌਜੂਦ ਸੀ ਤਾਂ ਉਸੇ ਸਮੇਂ ਸਾਹਮਣਿਓਂ ਇਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ। ਜਦੋਂ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਉਕਤ ਔਰਤ ਨੂੰ ਚੈਕਿੰਗ ਦੇ ਲਈ ਰੋਕਣਾ ਚਾਹਿਆ ਤਾਂ ਔਰਤ ਪੁਲਸ ਨੂੰ ਦੇਖ ਕੇ ਇਕਦਮ ਪਿੱਛੇ ਮੁੜ ਕੇ ਭੱਜਣ ਲੱਗੀ ਪਰ ਪੁਲਸ ਦੀ ਮੁਸਤੈਦੀ ਕਾਰਨ ਤੁਰੰਤ ਔਰਤ ਨੂੰ ਰੋਕ ਕੇ ਜਦੋਂ ਉਸ ਦੇ ਕੋਲ ਫੜੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 10 ਗ੍ਰਾਮ ਹੈਰੋਇਲ ਦੀ ਖੇਪ ਬਰਾਮਦ ਕੀਤੀ ਗਈ। ਇਸ ਹੈਰੋਇਨ ਦੀ ਕੌਮਾਂਤਰੀ ਬਜ਼ਾਰ 'ਚ 5 ਲੱਖ ਰੁਪਏ ਕੀਮਤ ਦੱਸੀ ਜਾ ਰਹੀ ਹੈ।
ਥਾਣਾ ਮੁਖੀ ਨੇ ਦੱਸਿਅ ਕਿ ਔਰਤ ਦੀ ਪਛਾਣ ਮਨਜੀਤ ਕੌਰ ਪਤਨੀ ਦਵਿੰਦਰ ਸਿੰਘ ਵਾਸੀ ਪਿੰਡ ਨਵਾਂ ਰਜਾਪੁਰ ਵਜੋਂ ਕੀਤੀ ਗਈ ਹੈ। ਜਾਂਚ ਦੌਰਾਨ ਔਰਤ ਨੇ ਦੱਸਿਆ ਕਿ ਉਹ ਇਹ ਖੇਪ ਗਾਹਕਾਂ ਨੂੰ ਵੇਚਣ ਜਾ ਰਹੀ ਸੀ। ਪੁਲਸ ਨੇ ਔਰਤ ਨੂੰ ਗ੍ਰਿਫਤਾਰ ਕਰਕੇ ਥਾਣਾ ਲਾਡੋਵਾਲ ਵਿੱਚ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਰਜ਼ੇ ਕਾਰਨ ਮਾਨਸਿਕ ਤੌਰ 'ਤੇ ਪਰੇਸ਼ਾਨ ਕਿਸਾਨ ਦੀ ਮੌਤ
NEXT STORY