ਚੰਡੀਗੜ੍ਹ (ਪ੍ਰੀਕਸ਼ਿਤ) : ਇਕ ਔਰਤ ’ਤੇ ਡਾਂਗਾਂ ਨਾਲ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ 72 ਸਾਲਾ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮ ਵੱਲੋਂ ਅਦਾਲਤ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਸੈਕਟਰ-11 ਥਾਣਾ ਪੁਲਸ ਨੇ ਮੁਲਜ਼ਮ ਖ਼ਿਲਾਫ਼ 8 ਅਪ੍ਰੈਲ 2024 ਨੂੰ ਕਤਲ ਦੀ ਕੋਸ਼ਿਸ਼ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਸੁਖਵਿੰਦਰ ਕੌਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ 7 ਅਪ੍ਰੈਲ ਨੂੰ ਸਵੇਰੇ 10 ਵਜੇ ਉਹ ਆਪਣੀ ਸੱਸ ਨਾਲ ਪਲਾਟ ਵਿਚ ਗਈ ਸੀ।
ਉੱਥੇ ਕਲਿਆਣ ਸਿੰਘ ਆਪਣੇ ਪੁੱਤਰ ਨਿਰਮਲ ਸਿੰਘ ਅਤੇ ਬਲਕਾਰ ਸਿੰਘ ਨਾਲ ਆ ਗਿਆ। ਤਿੰਨੋਂ ਉਸ ਨੂੰ ਗਾਲ੍ਹਾਂ ਕੱਢਣ ਲੱਗੇ। ਜਦੋਂ ਉਸ ਨੇ ਅਜਿਹਾ ਕਰਨ ਤੋਂ ਮਨ੍ਹਾਂ ਕੀਤਾ ਤਾਂ ਤਿੰਨਾਂ ਨੇ ਉਸ ’ਤੇ ਡਾਂਗਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਇਲਾਜ ਲਈ ਉਸ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਦਿਆਂ ਕਲਿਆਣ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਪੰਜਾਬ 'ਚ ਬਸਪਾ ਨੂੰ ਵੱਡਾ ਝਟਕਾ, ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ 'ਆਪ' 'ਚ ਸ਼ਾਮਲ
NEXT STORY