ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਛਾਉਣੀ ਦੇ ਬਾਜ ਵਾਲਾ ਚੌਂਕ 'ਚ ਮੋਟਰਸਾਈਕਲ ਸਵਾਰ ਨੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਇਕ ਔਰਤ 'ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਕਰ ਦਿੱਤੀ। ਉਕਤ ਮੋਟਰਸਾਈਕਲ ਸਵਾਰ ਨੌਜਵਾਨ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਔਰਤ ਦੀ ਪਛਾਣ ਕਮਲੇਸ਼ ਵਜੋਂ ਹੋਈ ਹੈ , ਜਿਸ ਦੀ ਉਮਰ ਕਰੀਬ 48 ਸਾਲ ਹੈ। ਜਾਣਕਾਰੀ ਮਿਲਣ 'ਤੇ ਐੱਸ. ਪੀ. ਇੰਵੇਸਟੀਗੇਸ਼ਨ ਰਣਧੀਰ ਸਿੰਘ ਅਤੇ ਐੱਸ. ਪੀ. ਗੁਰਮੀਤ ਸਿੰਘ ਚੀਮਾ ਘਟਨਾ ਵਾਲੀ ਥਾਂ ਪਹੁੰਚੇ ਅਤੇ ਜ਼ਖ਼ਮੀ ਔਰਤ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ। ਪੁਲਸ ਵੱਲੋਂ ਘਟਨਾ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸੁਨਾਮ ਦੀ ਵਾਇਰਲ ਹੋਈ ਕੁੱਟਮਾਰ ਦੀ ਵੀਡੀਓ ’ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
ਇਸ ਸਬੰਧੀ ਗੱਲ ਕਰਦਿਆਂ ਜ਼ਖ਼ਮੀ ਔਰਤ ਨੇ ਦੱਸਿਆ ਕਿ ਹਮਲਾ ਕਰਨ ਵਾਲੇ 3 ਹਮਲਾਵਰ ਅੱਗੇ ਸਨ ਅਤੇ ਕੁਝ ਪਿੱਛੇ। ਉਕਤ ਔਰਤ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਹਮਲਾ ਕਿਉਂ ਕੀਤਾ?ਪੁਲਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਸਾਰੀ ਵਾਰਦਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਫੈਲ ਰਹੀ ਹੈ, ਜਿਸ ਵਿਚ ਨੌਜਵਾਨ ਹੇਠਾਂ ਡਿੱਗੀ ਔਰਤ ਨੂੰ ਤਲਵਾਰਾਂ ਨਾਲ ਕੁੱਟ ਰਹੇ ਹਨ। ਔਰਤ ਦੀ ਸਥਿਤੀ ਬਾਰੇ ਦੱਸਦਿਆਂ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਜ਼ਖ਼ਮੀ ਔਰਤ ਦੇ ਸਿਰ, ਕੰਨ, ਉਗਲੀਆਂ ਅਤੇ ਸਰੀਰ ਦੇ ਹੋਰ ਹਿੱਸਿਆਂ 'ਚ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੇ ਔਰਤ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪ੍ਰਦੂਸ਼ਣ ਖ਼ਿਲਾਫ਼ ਜੰਗ, CM ਮਾਨ ਦਾ ਲੁਧਿਆਣਾ ਵਾਸੀਆਂ ਨੂੰ ਵੱਡਾ ਤੋਹਫ਼ਾ
ਉੱਥੇ ਹੀ ਐੱਸ. ਪੀ. ਗੁਰਮੀਤ ਸਿੰਘ ਚੀਮਾ ਅਤੇ ਐੱਸ. ਪੀ. ਰਣਧੀਰ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਪੁਲਸ ਹਮਲਾਵਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੇ ਵੀ ਹਮਲਾਵਰਾਂ ਨੂੰ ਦੇਖਿਆ ਹੈ ਤਾਂ ਉਸ ਇਸ ਸਬੰਧੀ ਪੁਲਸ ਨੂੰ ਤੁਰੰਤ ਦੱਸਣ। ਹਮਲਾਵਰਾਂ ਵੱਲੋਂ ਇਸ ਔਰਤ 'ਤੇ ਹਮਲਾ ਕਰਨ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਇਸ ਮੌਕੇ ਥਾਣਾ ਫ਼ਿਰੋਜ਼ਪੁਰ ਦੇ ਇੰਸਪੈਕਟਰ ਨਵੀਨ ਕੁਮਾਰ ਵੀ ਹਾਜ਼ਰ ਸਨ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਹੋਲਾ-ਮਹੱਲਾ ਦੀਆਂ ਤਿਆਰੀਆਂ ਜ਼ੋਰਾਂ 'ਤੇ, SDM ਨੇ ਪ੍ਰਬੰਧਾਂ ਦੀ ਕੀਤੀ ਸਮੀਖਿਆ
NEXT STORY