ਲੁਧਿਆਣਾ (ਰਿਸ਼ੀ)- ਇਕ ਮਹੀਨਾ ਪਹਿਲਾਂ ਦੋਸਤ ਦਾ ਵਿਆਹ ਹੋਣ ਤੋਂ ਬਾਅਦ ਪ੍ਰੇਸ਼ਾਨ ਚੱਲ ਰਹੀ 4 ਸਾਲ ਦੇ ਬੱਚੇ ਦੀ 27 ਸਾਲ ਦੀ ਮਾਂ ਵੱਲੋਂ ਫਾਹਾ ਲੈ ਕੇ ਜੀਵਨਲੀਲਾ ਸਮਾਪਤ ਕਰ ਲਏ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ’ਚ ਥਾਣਾ ਸਦਰ ਦੀ ਪੁਲਸ ਨੇ ਨੌਜਵਾਨ ਦੋਸਤ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕਰ ਲਿਆ ਹੈ।
ਏ.ਐੱਸ.ਆਈ. ਜਤਿੰਦਰ ਸਿੰਘ ਅਨੁਸਾੋਰ ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਨਿਵਾਸੀ ਫਿਲੌਰ, ਜਲੰਧਰ ਵਜੋਂ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮਾਂ ਨੇ ਦੱਸਿਆ ਕਿ ਉਸ ਦੀ ਬੇਟੀ ਦਾ 8 ਸਾਲ ਪਹਿਲਾਂ ਵਿਆਹ ਹੋਇਆ ਸੀ।
ਇਹ ਵੀ ਪੜ੍ਹੋ- ਹੁਣ ਸੋਸ਼ਲ ਮੀਡੀਆ 'ਤੇ ਹਥਿਆਰ ਦਿਖਾਉਣ ਵਾਲਿਆਂ ਦੀ ਖ਼ੈਰ ਨਹੀਂ ! ਜਾਰੀ ਹੋ ਗਈਆਂ ਸਖ਼ਤ ਹਦਾਇਤਾਂ
ਸਾਲ 2019 ਤੋਂ ਜਵਾਈ ਗ੍ਰੀਸ ’ਚ ਰਹਿੰਦਾ ਹੈ ਅਤੇ ਉਨ੍ਹਾਂ ਦਾ ਇਕ 4 ਸਾਲ ਦਾ ਬੇਟਾ ਵੀ ਹੈ। ਲਗਭਗ 1 ਮਹੀਨਾ ਪਹਿਲਾਂ ਉਸ ਦੇ ਇਕ ਦੋਸਤ ਦਾ ਵਿਆਹ ਹੋਇਆ ਸੀ, ਜਿਸ ਤੋਂ ਬਾਅਦ ਬੀਤੀ 23 ਜੁਲਾਈ ਨੂੰ ਦੋਵਾਂ ’ਚ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਇਸ ਮਗਰੋਂ ਉਹ ਕਾਫ਼ੀ ਪ੍ਰੇਸ਼ਾਨ ਰਹਿਣ ਲੱਗੀ, ਜਿਸ ਤੋਂ ਬਾਅਦ ਤੰਗ ਆ ਕੇ ਅੰਤ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ ਹੈ।
ਇਹ ਵੀ ਪੜ੍ਹੋ- ਸਿੱਖਿਆ ਵਿਭਾਗ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ, ਇਕ-ਦੋ ਨੂੰ ਛੱਡ ਕੇ ਬਾਕੀ ਸਾਰੇ DEOs ਕੀਤੇ ਗਏ ਇੱਧਰੋਂ-ਉੱਧਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਆਹੇ ਲੋਕਾਂ ਨੂੰ ਦੂਜੇ ਲੋਕਾਂ ਨਾਲ 'ਲਿਵ-ਇਨ' 'ਚ ਰਹਿਣ ਲਈ ਸੁਰੱਖਿਆ ਦੇਣ ਤੋਂ ਹਾਈਕੋਰਟ ਨੇ ਕੀਤਾ ਇਨਕਾਰ
NEXT STORY