ਲੁਧਿਆਣਾ (ਅਨਿਲ)– ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੀ ਐਲਡੀਕੋ ਅਸਟੇਟ ਚੌਕੀ ਦੇ ਪਿੰਡ ਚਿੱਟੀ ਕਾਲੋਨੀ ’ਚ 32 ਸਾਲਾ ਔਰਤ ਵੱਲੋਂ ਆਪਣੇ ਹੀ ਘਰ ’ਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਲੇਮ ਟਾਬਰੀ ਦੇ ਇੰਚਾਰਜ ਜੈਦੀਪ ਜਾਖੜ ਚੌਕੀ ਇੰਚਾਰਜ ਅਜੀਤਪਾਲ ਸਿੰਘ ਮੌਕੇ ’ਤੇ ਪੁੱਜੇ ਅਤੇ ਔਰਤ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਜਾਂਚ ਅਧਿਕਾਰੀ ਅਜੀਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ ਮਨਦੀਪ ਰਾਣੀ (32) ਦੇ ਰੂਪ ’ਚ ਕੀਤੀ ਗਈ ਹੈ। ਮਹਿਲਾ ਦਾ ਕਈ ਸਾਲ ਪਹਿਲਾਂ ਆਪਣੇ ਪਤੀ ਨਾਲੋਂ ਤਲਾਕ ਹੋ ਗਿਆ ਸੀ। ਇਸ ਤੋਂ ਬਾਅਦ ਔਰਤ ਆਪਣੇ ਬੱਚਿਆਂ ਨਾਲ ਚਿੱਟੀ ਕਾਲੋਨੀ ’ਚ ਰਹਿ ਰਹੀ ਸੀ। ਔਰਤ ਨੇ ਮਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਵੀ ਲਿਖਿਆ ਸੀ, ਜੋ ਪੁਲਸ ਨੇ ਬਰਾਮਦ ਕੀਤਾ ਹੈ, ਜਿਸ ਵਿਚ ਔਰਤ ਨੇ ਇਕ ਜੀਵਨ ਨਾਂ ਦੇ ਨੌਜਵਾਨ ਨੂੰ ਆਪਣੀ ਮੌਤ ਦਾ ਜ਼ਿੰਮੇਦਾਰ ਠਹਿਰਾਇਆ ਹੈ।
ਇਹ ਵੀ ਪੜ੍ਹੋ- ਘਰੋਂ ਸਕੂਲੋਂ ਜਾਣ ਲਈ ਨਿਕਲੀ 7ਵੀਂ 'ਚ ਪੜ੍ਹਦੀ ਬੱਚੀ ਨੇ 14ਵੀਂ ਮੰਜ਼ਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ
ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਮਨਦੀਪ ਰਾਣੀ ਜੀਵਨ ਦੇ ਨਾਲ ਲਿਵ ਇਨ ਰਿਲੇਸ਼ਨ ’ਚ ਪਿਛਲੇ 5 ਸਾਲਾਂ ਤੋਂ ਰਹਿ ਰਹੀ ਸੀ। ਜੀਵਨ ਨੇ ਮ੍ਰਿਤਕ ਔਰਤ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ ਸੀ ਅਤੇ ਵਿਆਹ ਕਰਨ ਤੋਂ ਮੁੱਕਰ ਜਾਣ ਕਾਰਨ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਫਿਲਹਾਲ ਪੁਲਸ ਨੇ ਮ੍ਰਿਤਕ ਔਰਤ ਦੇ ਪਿਤਾ ਮੋਹਨ ਲਾਲ ਦੀ ਸ਼ਿਕਾਇਤ ’ਤੇ ਮਰਨ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਹੈ ਅਤੇ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਵਿਚ ਭੇਜਿਆ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਬਿਜਲੀ ਸਪਲਾਈ ਕਿਸੇ ਵੀ ਸਮੇਂ ਹੋ ਸਕਦੀ ਹੈ ਫੇਲ੍ਹ ! ਇੰਜੀਨੀਅਰਜ਼ ਐਸੋਸੀਏਸ਼ਨ ਨੇ CM ਨੂੰ ਲਿਖੀ ਚਿੱਠੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫੈਕਟਰੀ 'ਚ ਦਾਖ਼ਲ ਹੋਣ ਸਮੇਂ ਡਿੱਗਿਆ ਗੇਟ, ਹੇਠਾਂ ਆਉਣ ਕਾਰਨ ਵਿਅਕਤੀ ਦੀ ਹੋਈ ਮੌਤ
NEXT STORY