ਝਬਾਲ/ਬੀੜ ਸਾਹਿਬ(ਲਾਲੂਘੁੰਮਣ, ਬਖਤਾਵਰ, ਭਾਟੀਆ)— ਘਰ ਅੰਦਰ ਦਾਖਲ ਹੋ ਕੇ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪੁਲਸ ਵੱਲੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਏ. ਐੱਸ. ਆਈ. ਬਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਪੰਡੋਰੀ ਰਣਸਿੰਘ ਵਾਸੀ ਇਕ ਵਿਧਵਾ ਔਰਤ ਪਰਮਜੀਤ ਕੌਰ ਦੇ ਘਰ ਦਾਖਲ ਹੋ ਕੇ ਕੁਝ ਵਿਅਕਤੀ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਸੀ। ਜਿਸ ਦੇ ਤਹਿਤ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਸੱਟਾਂ ਮਾਰਨ ਦੇ ਦੋਸ਼ਾਂ ਤਹਿਤ ਸੁਖਜਿੰਦਰ ਸਿੰਘ ਉਰਫ ਸੁੱਖ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਪੰਡੋਰੀ ਰਣਸਿੰਘ ਸਮੇਤ 6 ਲੋਕਾਂ ਨੂੰ ਮੁਕੱਦਮਾ ਨੰਬਰ 138 ਥਾਣਾ ਝਬਾਲ ਜੇਰੇ ਧਾਰਾ 452,323,324,326, 148,149 ਤਹਿਤ ਨਾਮਜ਼ਦ ਕੀਤਾ ਗਿਆ ਸੀ।
ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਕਥਿਤ ਦੋਸ਼ੀ ਨੂੰ ਅੱਡਾ ਮੰਨਣ ਤੋਂ ਉਸ ਵੇਲੇ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਉਹ ਫਰਾਰ ਹੋਣ ਲਈ ਕਿਸੇ ਦੀ ਉਡੀਕ 'ਚ ਉਕਤ ਜਗ੍ਹਾ 'ਤੇ ਖੜ੍ਹਾ ਸੀ। ਏ. ਐੱਸ. ਆਈ. ਬਲਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਵਾਇਆ ਗਿਆ, ਜਿੱਥੋਂ ਉਸ ਨੂੰ ਮਾਣਯੋਗ ਅਦਾਲਤ ਵੱਲੋਂ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਜੇਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਕਤ ਮੁਕੱਦਮੇ 'ਚ ਨਾਮਜ਼ਦ ਬਾਕੀ ਲੋਕਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਜ਼ਹਿਰੀਲੀ ਦਵਾਈ ਨਿਗਲਣ ਕਾਰਨ ਨੌਜਵਾਨ ਦੀ ਮੌਤ
NEXT STORY