ਕਪੂਰਥਲਾ (ਗੁਰਪ੍ਰੀਤ)- ਕਪੂਰਥਲਾ ਦੇ ਮਸ਼ਹੂਰ ਮਾਤਾ ਭੱਦਰਕਾਲੀ ਮੰਦਿਰ ਦੇ ਬਾਹਰ ਇਕ ਔਰਤ ਨਾਲ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵੀਡੀਓ ਵਾਇਰਲ ਹੋਣ ਮਗਰੋਂ ਕਪੂਰਥਲਾ ਪੁਲਸ ਹਰਕਤ 'ਚ ਆਈ ਅਤੇ ਵੱਡੀ ਕਾਰਵਾਈ ਕੀਤੀ।
ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70 ਹਜ਼ਾਰ ਡਾਲਰ

ਡੀ. ਐੱਸ. ਪੀ. ਕਪੂਰਥਲਾ ਸ਼ੀਤਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਹੈ। ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਵਾਇਰਲ ਹੋਈ ਵੀਡੀਓ 'ਚ ਇਕ ਵਿਅਕਤੀ ਇਕ ਔਰਤ ਦੇ ਮੂੰਹ 'ਤੇ ਲਗਾਤਾਰ ਚੱਪਲਾਂ ਨਾਲ ਵਾਰ ਕਰਦਾ ਹੋਇਆ ਵਿਖਾਈ ਦੇ ਰਿਹਾ ਹੈ। ਇਹ ਘਟਨਾ ਮਾਤਾ ਭੱਦਰਕਾਲੀ ਮੰਦਿਰ ਦੇ ਬਾਹਰ ਦੀ ਦੱਸੀ ਜਾ ਰਹੀ ਹੈ, ਜਿੱਥੇ ਪੀੜਤ ਔਰਤ ਭੀਖ ਮੰਗਣ ਲਈ ਆਉਂਦੀ ਸੀ।

ਇਹ ਵੀ ਪੜ੍ਹੋ: ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
ਸੂਤਰਾਂ ਮੁਤਾਬਕ ਘਟਨਾ ਤੋਂ ਪਹਿਲਾਂ ਔਰਤ ਅਤੇ ਮੰਦਿਰ ਦੇ ਸਾਹਮਣੇ ਸਥਿਤ ਇਕ ਦੁਕਾਨਦਾਰ ਦੀ ਪਤਨੀ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ ਸੀ। ਬਾਅਦ 'ਚ ਜਦੋਂ ਦੁਕਾਨਦਾਰ ਆਪਣੀ ਦੁਕਾਨ 'ਤੇ ਪਹੁੰਚਿਆ ਤਾਂ ਉਸ ਨੇ ਆਪਣੀ ਪਤਨੀ ਤੋਂ ਘਟਨਾ ਬਾਰੇ ਜਾਣਕਾਰੀ ਲਈ ਅਤੇ ਫਿਰ ਔਰਤ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਹ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਆਪਣੇ ਤਰੀਕੇ ਨਾਲ ਕਾਰਵਾਈ ਕਰੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ ਕੋਲੋਂ...
NEXT STORY