ਫਿਰੋਜ਼ਪੁਰ (ਕੁਮਾਰ) - 14 ਜੂਨ 2023 ਨੂੰ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਫੜੀ ਗਈ ਉਜ਼ਬੇਕਿਸਤਾਨੀ ਔਰਤ ਨੂੰ ਰਿਹਾਅ ਕਰਕੇ ਅੱਜ ਸਰਕਾਰੀ ਖ਼ਰਚੇ ’ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਉਸ ਦੇ ਦੇਸ਼ ਭੇਜਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ੍ਰੀ ਵੀਰ ਇੰਦਰ ਅਗਰਵਾਲ ਨੇ ਦੱਸਿਆ ਕਿ ਇਸ ਔਰਤ ਦਾ ਨਾਂਅ ਟਂਗਿਆਰੋਵਾ ਹੈ। ਇਸ ਮੌਕੇ ਮੈਡਮ ਏਕਤਾ ਉੱਪਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਚੀਫ਼ ਜੁਡੀਸ਼ੀਅਲ ਮੈਜਿਸਟਰੇਟ) ਅਤੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸੁਪਰਡੈਂਟ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਮਹਿੰਗਾਈ ਨੇ ਕੱਢੇ ਵੱਟ, ਟਮਾਟਰ ਨੇ ਮਾਰਿਆ ਦੋਹਰਾ ਸੈਂਕੜਾ
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਨੇ ਦੱਸਿਆ ਕਿ ਜਦੋਂ ਇਸ ਔਰਤ ਨੂੰ ਹਿਰਾਸਤ ’ਚ ਲਿਆ ਗਿਆ ਤਾਂ ਉਸ ਕੋਲੋਂ ਇੱਕ ਉਜ਼ਬੇਕਿਸਤਾਨ ਦਾ ਪਾਸਪੋਰਟ ਅਤੇ ਇੱਕ ਪਛਾਣ ਪੱਤਰ ਬਰਾਮਦ ਹੋਇਆ ਸੀ। ਇਹ ਔਰਤ ਭਾਰਤ-ਪਾਕਿ ਸਰਹੱਦ ’ਤੇ ਪੈਂਦੇ ਪਿੰਡ ਗੱਟੀ ਰਾਜੋਕੇ ’ਚ ਘੁੰਮ ਰਹੀ ਸੀ, ਜਿਸ ਨੂੰ ਬੀ.ਐੱਸ.ਐੱਫ ਨੇ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ। ਗੰਭੀਰਤਾ ਨਾਲ ਕੀਤੀ ਗਈ ਜਾਂਚ ਦੌਰਾਨ ਪਤਾ ਲੱਗਾ ਕਿ ਇਸ ਔਰਤ ਦੇ 3 ਬੱਚੇ ਹਨ, ਜੋ ਬੀਮਾਰ ਹਨ। ਉਨ੍ਹਾਂ ’ਚੋਂ ਇਕ ਦੀ ਸਰਜਰੀ ਹੋਣੀ ਸੀ।
ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ 'ਤੇ ਪੰਜਾਬੀਆਂ ਦਾ ਪਿਆ ਪੰਗਾ, ਏਅਰਲਾਈਨ ਸਟਾਫ਼ ਨਾਲ ਜੰਮ ਕੇ ਹੋਇਆ ਹੰਗਾਮਾ (ਵੀਡੀਓ)
ਉਹਨਾਂ ਨੇ ਦੱਸਿਆ ਕਿ ਇਸ ਔਰਤ ਨੂੰ ਪਤਾ ਲੱਗਾ ਕਿ ਭਾਰਤ ਜਾ ਕੇ ਇਸ ਨੂੰ ਕੰਮ ਮਿਲ ਸਕਦਾ ਹੈ ਤੇ ਉਹ ਪੈਸੇ ਕਮਾ ਕੇ ਆਪਣੇ ਬੱਚੇ ਦਾ ਇਲਾਜ ਕਰਵਾ ਸਕਦੀ ਹੈ। ਫਿਰ ਕੁਝ ਲੋਕਾਂ ਨੇ ਉਸ ਦੇ ਕਾਗਜ਼ਾਤ ਰੱਖ ਕੇ ਉਸ ਨੂੰ ਗੁੰਮਰਾਹ ਕਰਕੇ ਪਾਕਿਸਤਾਨ ਵਿਚ ਕੰਮ ’ਤੇ ਜਾਣ ਲਈ ਕਿਹਾ। ਉਨ੍ਹਾਂ ਦੇ ਬਹਿਕਾਵੇ ਵਿੱਚ ਆ ਕੇ ਉਜ਼ਬੇਕਿਸਤਾਨ ਦੀ ਇਸ ਔਰਤ ਨੇ ਪਾਕਿਸਤਾਨ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ, ਜਿਸਨੂੰ ਜਵਾਨਾਂ ਨੇ ਸਰਹੱਦ ਤੋਂ ਗ੍ਰਿਫ਼ਤਾਰ ਕਰ ਲਿਆ।
ਜ਼ਿਲ੍ਹਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਨੇ ਦੱਸਿਆ ਕਿ ਇਸ ਔਰਤ ਦੀ ਹਾਲਤ ਨੂੰ ਦੇਖਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਨੇ ਉਜ਼ਬੇਕਿਸਤਾਨ ਸਰਕਾਰ ਨਾਲ ਸੰਪਰਕ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਥੋਂ ਦੀ ਸਰਕਾਰ ਵੱਲੋਂ ਕਾਗਜ਼ਾਤ ਭੇਜਣ ਦੇ ਬਾਅਦ ਇਸਨੂੰ ਵਾਪਸ ਇਸਦੇ ਘਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਸ ਵੱਲੋਂ ਤਫਤੀਸ਼ ਕਰਨ ਉਪਰੰਤ ਉਸਦੇ ਖ਼ਿਲਾਫ਼ ਦਰਜ ਕੀਤਾ ਗਿਆ ਮੁਕੱਦਮਾ ਰੱਦ ਕਰ ਦਿੱਤਾ ਹੈ, ਜਿਸ ਨੂੰ ਮਾਨਯੋਗ ਅਦਾਲਤ ਨੇ ਵੀ ਰੱਦ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਅੱਜ ਹੀ ਇਸ ਔਰਤ ਨੂੰ ਰਿਹਾਅ ਕਰਕੇ ਉਸਦੇ ਦੇਸ਼ ਵਾਪਸ ਭੇਜ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਟਮਾਟਰ ਤੋਂ ਬਾਅਦ ਦਾਲ, ਚੌਲ, ਆਟੇ ਦੀਆਂ ਕੀਮਤਾਂ 'ਚ ਹੋਇਆ ਵਾਧਾ, ਇਕ ਸਾਲ 'ਚ 30 ਫ਼ੀਸਦੀ ਹੋਏ ਮਹਿੰਗੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਣੀਪੁਰ ਹਿੰਸਾ ਦੇ ਸ਼ਿਕਾਰ ਹੋਏ 5 ਬੱਚੇ 3 ਦਿਨ ਜੰਗਲ ’ਚ ਬਿਤਾਉਣ ਤੋਂ ਬਾਅਦ ਪਹੁੰਚੇ ਫਿਰੋਜ਼ਪੁਰ
NEXT STORY