ਲੁਧਿਆਣਾ (ਰਿਸ਼ੀ) : ਸਥਾਨਕ ਮਾਡਲ ਟਾਊਨ ਦੇ ਮਨੋਹਰ ਨਗਰ ਇਲਾਕੇ 'ਚ ਸ਼ੁੱਕਰਵਾਰ ਨੂੰ 2 ਬੱਚਿਆਂ ਦੀ ਮਾਂ ਵਲੋਂ ਫਾਹਾ ਲਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ ਪਰਮਿੰਦਰ ਕੌਰ (27) ਦੇ ਰੂਪ 'ਚ ਹੋਈ ਹੈ। ਮ੍ਰਿਤਕਾ ਦੇ ਪਿਤਾ ਸੁਰਜੀਤ ਸਿੰਘ ਦੇ ਬਿਆਨਾਂ 'ਤੇ ਪੁਲਸ ਨੇ ਧਾਰਾ-174 ਦੀ ਕਾਰਵਾਈ ਕੀਤੀ ਹੈ। ਫਿਲਹਾਲ ਮ੍ਰਿਤਕਾ ਵਲੋਂ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।
7 ਦੀ ਜਬਰ ਵਿਰੋਧੀ ਰੈਲੀ 'ਚ ਹੁੰਮ-ਹੁਮਾ ਕੇ ਹੋਵਾਂਗੇ ਸ਼ਾਮਲ: ਰਾੜਾ, ਰਘੁਵੀਰ
NEXT STORY