ਲੁਧਿਆਣਾ (ਰਾਜ) : ਢੰਡਾਰੀ ਖੁਰਦ ਦੇ ਪ੍ਰੇਮ ਨਗਰ ਦੀ ਰਹਿਣ ਵਾਲੀ ਮੰਜੂ ਦੇਵੀ (28) ਨੇ ਸ਼ੱਕੀ ਹਾਲਾਤਾਂ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੂਚਨਾ ਤੋਂ ਬਾਅਦ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਖਿੱਚੀ ਤਿਆਰੀ, 8 ਸੰਭਾਵੀ ਉਮੀਦਵਾਰਾਂ ਦੀ ਸੂਚੀ ਕੀਤੀ ਤਿਆਰ
ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਮੰਜੂ ਦੇਵੀ ਵਿਆਹੁਤਾ ਸੀ। ਉਸ ਦੇ 3 ਬੱਚੇ ਸਨ। ਰਾਤ ਨੂੰ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਔਰਤ ਨੇ ਅਜਿਹਾ ਕਿਉਂ ਕੀਤਾ, ਇਸ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਜਦੋਂ ਔਰਤ ਦਾ ਪਤੀ ਸਵੇਰੇ ਉੱਠਿਆ ਤਾਂ ਖੁਦਕੁਸ਼ੀ ਦਾ ਪਤਾ ਲੱਗਾ। ਕੋਈ ਸੁਸਾਈਡ ਨੋਟ ਵੀ ਨਹੀਂ ਮਿਲਿਆ। ਪੁਲਸ ਨੇ ਔਰਤ ਦੇ ਪੇਕੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਔਰਤ ਦੀ ਲਾਸ਼ ਦਾ ਪੋਸਟਮਾਰਟਮ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਗਾ ’ਚ 4 ਨਸ਼ਾ ਸਮੱਗਲਰਾਂ ਦੇ ਘਰਾਂ ’ਤੇ ਚੱਲਿਆ ਪੀਲਾ ਪੰਜਾ
NEXT STORY