ਅਬੋਹਰ (ਸੁਨੀਲ) : ਇੱਥੇ ਲਾਈਨ ਪਾਰ ਇਲਾਕੇ ਦੇ ਨਈ ਆਬਾਦੀ ਦੀ ਰਹਿਣ ਵਾਲੀ ਇਕ ਔਰਤ ਨੇ ਖ਼ੁਦਕੁਸ਼ੀ ਕਰ ਲਈ। ਸਿਟੀ ਪੁਲਸ ਸਟੇਸ਼ਨ ਨੰਬਰ-2 ਦੀ ਪੁਲਸ ਨੇ ਕਮੇਟੀ ਦੇ ਮੈਂਬਰਾਂ ਦੀ ਮਦਦ ਨਾਲ ਉਸ ਦੀ ਲਾਸ਼ ਹਸਪਤਾਲ ਦੇ ਮੁਰਦਾਘਰ ’ਚ ਰੱਖਵਾ ਦਿੱਤੀ। ਔਰਤ ਦੀ ਮੌਤ ਦੇ ਸਮੇਂ ਉਸ ਦਾ ਪਤੀ ਅਤੇ ਪੁੱਤਰ ਕੰਮ ’ਤੇ ਸਨ, ਜਦੋਂ ਕਿ ਉਸ ਦੀ ਧੀ ਸਕੂਲ ਵਿਚ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਸੀਮਾ (42) ਦੇ ਪਤੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਸੀਮਾ ਨੂੰ ਮਾਨਸਿਕ ਪਰੇਸ਼ਾਨੀ ਸੀ, ਜਿਸ ਕਾਰਨ ਉਹ ਦਵਾਈ ਲੈ ਰਹੀ ਸੀ। ਉਸ ਨੇ ਦੱਸਿਆ ਕਿ ਉਹ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ਅਤੇ ਕੰਮ ’ਤੇ ਸੀ, ਜਦੋਂ ਕਿ ਉਸ ਦਾ ਪੁੱਤਰ ਇਕ ਫੈਕਟਰੀ ਵਿਚ ਸੀ ਅਤੇ ਉਸ ਦੀ ਧੀ ਸਕੂਲ ਵਿਚ ਸੀ।
ਜਦੋਂ ਉਸ ਦੀ ਧੀ ਦੁਪਹਿਰ ਦੀ ਛੁੱਟੀ ਤੋਂ ਘਰ ਵਾਪਸ ਆਈ ਤਾਂ ਉਸ ਨੇ ਦਰਵਾਜ਼ਾ ਅੰਦਰੋਂ ਬੰਦ ਪਾਇਆ। ਉਸ ਨੇ ਦਰਵਾਜ਼ਾ ਖੜਕਾਇਆ ਪਰ ਜਦੋਂ ਉਸ ਦੀ ਮਾਂ ਨੇ ਕੋਈ ਜਵਾਬ ਨਹੀਂ ਦਿੱਤਾ ਤਾਂ ਉਹ ਇਕ ਗੁਆਂਢੀ ਦੀ ਛੱਤ ਤੋਂ ਘਰ ਗਈ ਅਤੇ ਆਪਣੀ ਮਾਂ ਨੂੰ ਫ਼ਾਹੇ ਨਾਲ ਲਟਕਦੇ ਹੋਏ ਦੇਖਿਆ। ਜਦੋਂ ਕੁੜੀ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ, ਔਰਤ ਨੂੰ ਹੇਠਾਂ ਉਤਾਰਿਆ ਅਤੇ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ’ਤੇ ਸਿਟੀ ਪੁਲਸ ਸਟੇਸ਼ਨ ਨੰਬਰ-2 ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਪਰਿਵਾਰ ਤੋਂ ਪੁੱਛ-ਗਿੱਛ ਸ਼ੁਰੂ ਕੀਤੀ। ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਬਿੱਟੂ ਨਰੂਲਾ ਅਤੇ ਮੋਨੂੰ ਗਰੋਵਰ ਦੀ ਮਦਦ ਨਾਲ ਪੁਲਸ ਨੇ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਭੇਜ ਦਿੱਤਾ ਗਿਆ।
ਪੰਜਾਬ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ CM ਮਾਨ ਦੀ ਸਿੱਧੀ ਚੇਤਾਵਨੀ!
NEXT STORY