ਅੰਮ੍ਰਿਤਸਰ (ਸਾਗਰ) : ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਨਜ਼ਦੀਕ ਰਾਮ ਨਗਰ ਕਲੋਨੀ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਔਰਤ ਵੱਲੋਂ ਪੱਖੇ ਦੇ ਨਾਲ ਫਾਹ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਦਿੱਤੀ। ਦੱਸਣਯੋਗ ਹੈ ਕਿ ਜਿਸ ਔਰਤ ਵੱਲੋਂ ਇਹ ਖੁਦਕੁਸ਼ੀ ਕੀਤੀ ਗਈ ਹੈ ਉਸਦੇ ਪਤੀ ਵੱਲੋਂ ਦੋ ਵਿਆਹ ਕੀਤੇ ਗਏ ਹਨ ਅਤੇ ਇਹ ਉਸਦੀ ਦੂਸਰੀ ਧਰਮ ਪਤਨੀ ਸੀ ਅਤੇ ਇਹ ਰਾਮ ਨਗਰ ਕਲੋਨੀ ਦੇ ਵਿੱਚ ਕਿਰਾਏ 'ਤੇ ਰਹਿੰਦੇ ਸੀ। ਹਾਲਾਂਕਿ ਜਦੋਂ ਮੌਕੇ 'ਤੇ ਪੁਲਸ ਪਹੁੰਚੀ ਤੇ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕਾ ਦੇ ਘਰਵਾਲੇ ਦਾ ਕਹਿਣਾ ਹੈ ਕਿ ਇਹ ਉਸਦੀ ਦੂਜੀ ਪਤਨੀ ਸੀ ਅਤੇ ਕਿਸੇ ਵੀ ਤਰ੍ਹਾਂ ਦਾ ਉਹਨਾਂ ਦੀ ਲੜਾਈ ਝਗੜਾ ਨਹੀਂ ਸੀ। ਉਸ ਨੇ ਕਿਹਾ ਕਿ ਅਸੀਂ ਇੱਕ ਦੂਸਰੇ ਨਾਲ ਮਿਲ ਕੇ ਰਹਿੰਦੇ ਸੀ ਅਤੇ ਜਦੋਂ ਉਹ ਆਪਣੇ ਕੰਮ 'ਤੇ ਗਏ ਤਾਂ ਉਨ੍ਹਾਂ ਨੂੰ ਨਜ਼ਦੀਕ ਤੋਂ ਫੋਨ ਆਇਆ ਕਿ ਉਸ ਦੀ ਧਰਮ ਪਤਨੀ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੇ ਕਿਹਾ ਕਿ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ। ਉੱਥੇ ਹੀ ਚਸ਼ਮਦੀਦ ਨੇ ਦੱਸਿਆ ਕਿ ਇਸ ਵਿਅਕਤੀ ਅਤੇ ਉਸ ਔਰਤ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ ਝਗੜਾ ਨਜ਼ਰ ਨਹੀਂ ਆਉਂਦਾ ਸੀ। ਉਥੇ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਮ ਨਗਰ ਕਲੋਨੀ ਦੇ ਵਿੱਚ ਇੱਕ ਔਰਤ ਨੇ ਸੁਸਾਈਡ ਕੀਤੀ ਹੈ ਅਤੇ ਉਹ ਮੌਕੇ 'ਤੇ ਪਹੁੰਚੇ ਹਨ ਤੇ ਜਾਂਚ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਦੀ ਰੇਚਲ ਨੇ ਖੁਦ ਛੱਡਿਆ ਜਾਂ ਖੋਹਿਆ 'ਮਿਸ ਗ੍ਰੈਂਡ ਇੰਟਰਨੈਸ਼ਨਲ' ਦਾ ਤਾਜ! ਜਾਣੋ ਪੂਰਾ ਮਾਮਲਾ
NEXT STORY