ਲੁਧਿਆਣਾ (ਸ਼ਿਵਮ): ਥਾਣਾ ਸਲੇਮ ਟਾਬਰੀ ਦੀ ਪੁਲਸ ਚੌਕੀ ਐਲਡੇਕੋ ਸਟੇਟ ਦੇ ਅਧੀਨ ਆਉਂਦੀ ਚਿੱਠੀ ਕਲੋਨੀ ਵਿਚ ਅੱਜ 32 ਸਾਲ ਦੀ ਔਰਤ ਨੇ ਸ਼ੱਕੀ ਹਾਲਾਤ ਵਿਚ ਆਪਣੇ ਹੀ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮੌਕੇ 'ਤੇ ਪਹੁੰਚੇ ਚੌਕੀ ਇੰਚਾਰਜ ਅਜੀਤ ਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਚਿੱਠੀ ਕਲੋਨੀ ਵਿਚ ਇਕ ਔਰਤ ਨੇ ਆਪਣੇ ਹੀ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ।
ਇਹ ਖ਼ਬਰ ਵੀ ਪੜ੍ਹੋ - ਲਾਡੋਵਾਲ ਟੋਲ ਪਲਾਜ਼ਾ ਤੀਜੇ ਦਿਨ ਵੀ ਰਿਹਾ ਫ਼ਰੀ, ਕਿਸਾਨਾਂ ਦਾ ਧਰਨਾ ਜਾਰੀ
ਇਸ ਮਗਰੋਂ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ ਤੇ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਔਰਤ ਦੀ ਪਛਾਣ ਮਨਦੀਪ ਰਾਣੀ ਵਜੋਂ ਕੀਤੀ ਗਈ ਹੈ। ਫ਼ਿਲਹਾਲ ਪੁਲਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਤਾ ਦੀ ਟਰੈਕਟਰ-ਟਰਾਲੀ ਸਮੇਤ ਇਕ ਗ੍ਰਿਫ਼ਤਾਰ, 3 ਖ਼ਿਲਾਫ਼ ਮਾਮਲਾ ਦਰਜ
NEXT STORY