ਭੁੱਚੋ ਮੰਡੀ(ਨਾਗਪਾਲ)— ਭੁੱਚੋ-ਬਠਿੰਡਾ ਰੇਲਵੇ ਲਾਈਨ 'ਤੇ ਅੰਬਾਲਾ ਤੋਂ ਸ਼੍ਰੀ ਗੰਗਾਨਗਰ ਜਾਣ ਵਾਲੀ ਰੇਲਗੱਡੀ ਹੇਠਾਂ ਆਉਣ ਨਾਲ ਔਰਤ ਦੀ ਮੌਤ ਹੋ ਗਈ, ਜਿਸ ਨੂੰ ਸਹਾਰਾ ਗਰੁੱਪ ਪੰਜਾਬ ਦੇ ਵਾਲੰਟੀਅਰਾਂ ਵੱਲੋਂ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਲਿਜਾਇਆ ਗਿਆ। ਗਰੁੱਪ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਉਕਤ ਔਰਤ ਦੀ ਪਛਾਣ ਸੰਤੋਸ਼ ਦੇਵੀ ਵਾਸੀ ਭੁੱਚੋ ਮੰਡੀ ਵਜੋਂ ਹੋਈ ਹੈ ਅਤੇ ਉਹ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿੰਦੀ ਸੀ। ਪੁਲਸ ਨੇ ਮ੍ਰਿਤਕਾ ਦੇ ਲੜਕੇ ਵਿਨੋਦ ਕੁਮਾਰ ਅਤੇ ਪਰਮਿੰਦਰ ਕੁਮਾਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ।
ਇੰਸਪੈਕਟਰ ਇੰਦਰਜੀਤ ਸਿੰਘ ਦੇ ਅੰਮ੍ਰਿਤਸਰ ਵਾਲੇ ਘਰ 'ਚ ਐੱਸ. ਟੀ. ਐੱਫ. ਦੀ ਰੇਡ (ਤਸਵੀਰਾਂ)
NEXT STORY