ਚੰਡੀਗੜ੍ਹ (ਸੁਸ਼ੀਲ) : ਇੱਥੇ ਇਕ ਲਾਪਤਾ ਔਰਤ ਦੀ ਲਾਸ਼ 24 ਘੰਟਿਆਂ ਬਾਅਦ ਸੈਕਟਰ-54 ਦੇ ਸਰਕਾਰੀ ਸਕੂਲ ਨੇੜੇ ਜੰਗਲ 'ਚੋਂ ਅਰਧ ਨਗਨ ਹਾਲਤ 'ਚ ਖ਼ੂਨ ਨਾਲ ਲਥਪੱਥ ਮਿਲੀ। ਉਸ ਦੇ ਸਿਰ ਪਿੱਛੇ, ਮੱਥੇ ਅਤੇ ਮੂੰਹ `ਤੇ ਪੱਥਰ ਨਾਲ ਸੱਟਾਂ ਦੇ ਨਿਸ਼ਾਨ ਸਨ। ਸੂਚਨਾ ਮਿਲਣ ਤੋਂ ਬਾਅਦ ਸੈਕਟਰ-39 ਥਾਣਾ ਪੁਲਸ ਮੌਕੇ 'ਤੇ ਪਹੁੰਚੀ ਅਤੇ ਔਰਤ ਨੂੰ ਸੈਕਟਰ-16 ਦੇ ਜਨਰਲ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਾਰੈਂਸਿਕ ਮੋਬਾਇਲ ਟੀਮ ਨੇ ਮੌਕੇ ਤੋਂ ਖ਼ੂਨ ਅਤੇ ਵਸਤੂਆਂ ਦੇ ਨਮੂਨੇ ਲਏ। ਮ੍ਰਿਤਕ ਔਰਤ ਮੰਗਲਵਾਰ ਤੋਂ ਘਰੋਂ ਲਾਪਤਾ ਸੀ।
ਪੁਲਸ ਨੂੰ ਸ਼ੱਕ ਹੈ ਕਿ ਉਸ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ ਕੀਤਾ ਗਿਆ ਹੈ। ਥਾਣਾ ਸਦਰ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਕਜਹੇੜੀ ਵਾਸੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਬੁੱਧਵਾਰ ਸ਼ਾਮ ਸੈਕਟਰ-54 ਦੇ ਸਕੂਲ ਤੋਂ ਘਰ ਜਾ ਰਿਹਾ ਸੀ। ਜੰਗਲ 'ਚ ਔਰਤ ਪਈ ਦੇਖੀ ਤਾਂ ਪੁਲਸ ਨੂੰ ਸੂਚਨਾ ਦਿੱਤੀ ਗਈ।
ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਚਰਨਜੀਤ ਸਿੰਘ, ਸੈਕਟਰ-39 ਥਾਣਾ ਇੰਚਾਰਜ ਨਰਿੰਦਰ ਪਟਿਆਲ ਸਮੇਤ ਪੁਲਸ ਮੁਲਾਜ਼ਮ ਮੌਕੇ ’ਤੇ ਪਹੁੰਚੇ। ਪੁਲਸ ਅਨੁਸਾਰ ਉਸ ਦੇ ਸਿਰ 'ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਉਸ ਦੇ ਕੱਪੜੇ ਉਤਾਰੇ ਹੋਏ ਸਨ। ਮੁੱਢਲੀ ਜਾਂਚ ਤੋਂ ਲੱਗਦਾ ਹੈ ਕਿ ਉਸ ਨਾਲ ਜਬਰ-ਜ਼ਿਨਾਹ ਤੋਂ ਬਾਅਦ ਸਿਰ ’ਚ ਪੱਥਰ ਮਾਰ ਕੇ ਕਤਲ ਕੀਤਾ ਗਿਆ ਸੀ। ਪੁਲਸ ਨੂੰ ਸ਼ੱਕ ਹੈ ਕਿ ਇਹ ਵਾਰਦਾਤ ਕਿਸੇ ਸ਼ਰਾਬੀ ਜਾਂ ਨਸ਼ੇੜੀ ਨੇ ਕੀਤੀ ਹੈ।
ਕਿਸਾਨ ਅੰਦੋਲਨ 2.0: ਤਿਆਰ ਰਹੇ ਦਿੱਲੀ, ਅੱਜ ਹੋ ਸਕਦੈ ਤਿੱਖੇ ਸੰਘਰਸ਼ ਦਾ ਐਲਾਨ
NEXT STORY