ਜਲੰਧਰ/ਫਿਲੌਰ (ਸੋਨੂੰ)— ਜਲੰਧਰ ਦੇ ਕਸਬਾ ਫਿਲੌਰ ਦੇ ਪਿੰਡ ਮਿਓਵਾਲ 'ਚ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਦੇ ਭਰਾ ਮਨੀਸ਼ ਕੁਮਾਰ ਦਾ ਕਹਿਣਾ ਹੈ ਕਿ ਉਹ ਲੁਧਿਆਣਾ ਦੇ ਪਿੰਡ ਹੁਸੈਨਵਾਲਾ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਭੈਣ ਦਾ ਵਿਆਹ ਡੇਢ ਸਾਲ ਪਹਿਲਾਂ ਪਿੰਡ ਮਿਓਵਾਲ ਦੇ ਰਹਿਣ ਵਾਲੇ ਨਰਿੰਦਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਹੀ ਸਹੁਰੇ ਪਰਿਵਾਰ ਵਾਲੇ ਲੜਕੀ ਨੂੰ ਤੰਗ ਕਰਨ ਲੱਗ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਅੱਜ ਸਵੇਰੇ ਮਿਓਵਾਲ ਦੇ ਸਰਪੰਚ ਦਾ ਫੋਨ ਆਇਆ ਕਿ ਉਨ੍ਹਾਂ ਦੀ ਭੈਣ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਉਹ ਆਪਣੇ ਪਿਤਾ ਅਤੇ ਪਿੰਡ ਵਾਲਿਆਂ ਦੇ ਨਾਲ ਮਿਓਵਾਲ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਭੈਣ ਦੀ ਲਾਸ਼ ਬੈੱਡ 'ਤੇ ਪਈ ਹੋਈ ਸੀ ਅਤੇ ਗਲੇ 'ਚ ਉਸ ਦੇ ਚੁੰਨੀ ਪਈ ਸੀ।
ਸਹੁਰੇ ਪਰਿਵਾਰ ਨੇ ਵੱਲੋਂ ਦੱਸਿਆ ਗਿਆ ਕਿ ਲੜਕੀ ਨੇ ਖੁਦਕੁਸ਼ੀ ਕੀਤੀ ਹੈ। ਮਨੀਸ਼ ਨੇ ਦੱਸਿਆ ਕਿ ਉਹ ਤੁਰੰਤ ਪਿੰਡ ਵਾਲਿਆਂ ਦੀ ਮਦਦ ਨਾਲ ਫਿਲੌਰ ਸਿਵਲ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲੜਕੀ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਕਿ ਉਸ ਦੇ ਸਹੁਰੇ ਪਰਿਵਾਰ ਨੇ ਲੜਕੀ ਨੂੰ ਮਾਰ ਕੇ ਉਸ ਦੀ ਲਾਸ਼ ਨੂੰ ਲਟਕਾਇਆ ਹੈ। ਮੌਕੇ 'ਤੇ ਪਹੁੰਚੀ ਥਾਣਾ ਬਿਲਗਾ ਦੀ ਪੁਲਸ ਦੇ ਐੱਸ. ਐੱਚ. ਓ. ਸੁਲਖਨ ਸਿੰਘ ਅਤੇ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਲੜਕੀ ਦੇ ਪਰਿਵਾਰ ਵਾਲਿਆਂ ਦੇ ਬਿਆਨ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ।
Punjab Wrap Up: ਪੜ੍ਹੋ 14 ਫਰਵਰੀ ਦੀਆਂ ਵੱਡੀਆਂ ਖ਼ਬਰਾਂ
NEXT STORY