ਸੁਲਤਾਨਪੁਰ ਲੋਧੀ (ਓਬਰਾਏ)- ਸੁਲਤਾਨਪੁਰ ਲੋਧੀ ਦੇ ਪਿੰਡ ਕਾਰਮਜੀਤਪੁਰ ਤੋਂ ਇਕ 50 ਸਾਲ ਦੀ ਔਰਤ ਦੀ ਸ਼ੱਕੀ ਹਾਲਾਤ ਵਿਚ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਉਥੇ ਹੀ ਔਰਤ ਦੇ ਪਰਿਵਾਰ ਵੱਲੋਂ ਉਸ ਦੇ ਪਤੀ ਅਤੇ ਸਹੁਰਾ ਪਰਿਵਾਰ 'ਤੇ ਔਰਤ ਨੂੰ ਲੰਬੇ ਸਮੇਂ ਤੋਂ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਜਿਸ ਦਾ ਕਾਰਨ ਦਾਜ ਦੇ ਰੂਪ ਵਿੱਚ ਵੱਖ-ਵੱਖ ਮੰਗ ਨੂੰ ਦੱਸਿਆ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਸੁਖਮੀਤ ਸਿੰਘ ਡਿਪਟੀ ਕਤਲ ਦੇ ਮਾਮਲੇ 'ਚ ਕਪੂਰਥਲਾ ਜੇਲ੍ਹ ਦਾ ਕੁਨੈਕਸ਼ਨ ਆਇਆ ਸਾਹਮਣੇ
ਸ਼ੱਕੀ ਹਾਲਾਤ ਵਿਚ ਮਰੀ ਔਰਤ ਦਾ ਇਕ 15 ਸਾਲ ਦਾ ਬੇਟਾ ਮਨਰਾਜ ਸਿੰਘ ਵੀ ਹੈ, ਜਿਸ ਨੇ ਪੁਲਸ ਨੂੰ ਦਿਤੇ ਆਪਣੇ ਬਿਆਨ ਵਿੱਚ ਆਪਣੀ ਮਾਤਾ ਨਾਲ ਹੋ ਰਹੀ ਤਸ਼ੱਦਦ ਦਾ ਜ਼ਿਕਰ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਮੇਰੀ ਮਾਂ ਦੀ ਬੇਰਿਹਮੀ ਨਾਲ ਕੁੱਟਮਾਰ ਕੀਤੀ ਗਈ ਸੀ।
ਇਹ ਵੀ ਪੜ੍ਹੋ:ਖਣਨ ਮਾਫ਼ੀਆ ਵਾਲਿਆਂ ਦੀ ਹੁਣ ਖੈਰ ਨਹੀਂ, ਕੈਪਟਨ ਅਮਰਿੰਦਰ ਸਿੰਘ ਲੈ ਸਕਦੇ ਨੇ ਵੱਡਾ ਐਕਸ਼ਨ
ਪੁਲਸ ਨੇ ਉਸ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕ ਦੇ ਪਤੀ ਅਤੇ ਉਸ ਸਹੁਰੇ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਅਨੁਸਾਰ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਦਕਿ ਮ੍ਰਿਤਕ ਦੇ ਪਰਿਵਾਰ ਪੁਲਸ ਤੋਂ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕਰ ਰਿਹਾ ਹੈ ਪਰ ਫਿਲਹਾਲ ਪੁਲਸ ਨੇ ਧਾਰਾ 304 ਅਤੇ ਗੈਰ ਇਰਦਾਤਾਨ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਫਿਲੌਰ: ਨਾਜਾਇਜ਼ ਮਾਈਨਿੰਗ ਤੋਂ ਖਫ਼ਾ ਕਿਸਾਨਾਂ ਨੇ ਕੈਪਟਨ ਨੂੰ ਲਿਖੀ ਚਿੱਠੀ, ਦਿੱਤੀ ਖ਼ੁਦਕੁਸ਼ੀ ਕਰਨ ਦੀ ਧਮਕੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਵੱਡੀ ਖ਼ਬਰ : ਬੇਅਦਬੀ ਕੇਸਾਂ 'ਤੇ ਬਣੀ ਨਵੀਂ SIT ਖ਼ਿਲਾਫ਼ ਕੇਸ ਦਰਜ ਕਰਵਾਏਗਾ 'ਅਕਾਲੀ ਦਲ'
NEXT STORY