ਲੁਧਿਆਣਾ (ਗੌਤਮ) : ਜਣੇਪੇ ਦੌਰਾਨ ਸਿਹਤ ਵਿਗੜਨ ਕਾਰਨ ਇਕ ਔਰਤ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਕਾਰਵਾਈ ਕਰਦੇ ਹੋਏ ਥਾਣਾ ਹੈਬੋਵਾਲ ਦੀ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ। ਸੋਮਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ ਗਈ। ਮਰਨ ਵਾਲੀ ਔਰਤ ਦੀ ਪਛਾਣ ਪ੍ਰਿਆ (32) ਸਾਲ ਵਜੋਂ ਕੀਤੀ ਗਈ ਹੈ।
ਪੁਲਸ ਦੇ ਮੁਤਾਬਕ ਪ੍ਰਿਆ ਦੇ 16 ਫਰਵਰੀ ਨੂੰ ਨਿੱਜੀ ਹਸਪਤਾਲ ’ਚ ਬੇਟਾ ਪੈਦਾ ਹੋਇਆ ਸੀ ਪਰ ਉਸ ਤੋਂ ਬਾਅਦ ਉਸ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ। ਇਸ ’ਤੇ ਡਾਕਟਰਾਂ ਨੇ ਉਸ ਨੂੰ ਡੀ. ਐੱਮ. ਸੀ. ’ਚ ਰੈਫ਼ਰ ਕਰ ਦਿੱਤਾ, ਜਦੋਂ ਉਸ ਦੇ ਪਰਿਵਾਰ ਵਾਲੇ ਉਸ ਨੂੰ ਲੈ ਕੇ ਪੀ. ਜੀ. ਆਈ. ਪੁੱਜੇ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹੈੱਡ ਕਾਂਸਟੇਬਲ ਪ੍ਰਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਪਤੀ ਦੀਪਕ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।
ਮਕੌੜਾ ਪੱਤਣ ਤੋਂ ਪਾਰ ਦੇ ਲੋਕਾਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਨੋਟੀਫ਼ਿਕੇਸ਼ਨ ਹੋਇਆ ਜਾਰੀ
NEXT STORY