ਬਠਿੰਡਾ (ਸੁਖਵਿੰਦਰ) : ਹਸਪਤਾਲ 'ਚ ਦਾਖ਼ਲ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਕਿਲਾ ਮੁਬਾਰਕ ਨੇੜੇ ਇੱਕ ਬਜ਼ੁਰਗ ਔਰਤ ਗੰਭੀਰ ਹਾਲਤ 'ਚ ਪਈ ਸੀ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗਿੱਲ ਮੌਕੇ 'ਤੇ ਪਹੁੰਚੇ ਅਤੇ ਬਜ਼ੁਰਗ ਔਰਤ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਐਤਵਾਰ ਨੂੰ ਬਜ਼ੁਰਗ ਔਰਤ ਦੀ ਮੌਤ ਹੋ ਗਈ।
ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਸਕੀ। ਸਹਾਰਾ ਟੀਮ ਨੇ ਕੋਤਵਾਲੀ ਪੁਲਸ ਸਟੇਸ਼ਨ ਨੂੰ ਸੂਚਿਤ ਕੀਤਾ ਹੈ। ਮ੍ਰਿਤਕ ਔਰਤ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਸੁਰੱਖਿਅਤ ਰੱਖਿਆ ਗਿਆ ਹੈ।
ਸੱਪ ਦੇ ਡੰਗਣ ਕਾਰਨ ਬੱਚੇ ਦੀ ਮੌਤ
NEXT STORY