ਲੁਧਿਆਣਾ (ਰਾਜ) : ਲੋਧੀ ਕਲੱਬ ਰੋਡ ’ਤੇ ਪੁੱਤਰ ਨਾਲ ਪੈਦਲ ਜਾ ਰਹੀ ਔਰਤ ਨੂੰ ਵਾਹਨ ਨੇ ਕੁਚਲ ਦਿੱਤਾ ਅਤੇ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਔਰਤ ਰਾਮ ਰਤਨੀ (58) ਹੈ, ਜੋ ਕਿ ਸ਼ਾਮ ਨਗਰ ਦੀ ਰਹਿਣ ਵਾਲੀ ਹੈ ਅਤੇ ਮੂਲ ਰੂਪ ਵਿਚ ਯੂ. ਪੀ. ਦੇ ਜ਼ਿਲ੍ਹਾ ਉਨਾਵ ਦੀ ਰਹਿਣ ਵਾਲੀ ਹੈ। ਥਾਣਾ ਸਰਾਭਾ ਨਗਰ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਏ. ਐੱਸ. ਆਈ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਰਾਮ ਰਤਨੀ ਲੋਕਾਂ ਦੇ ਘਰਾਂ ਵਿਚ ਸਾਫ-ਸਫਾਈ ਦਾ ਕੰਮ ਕਰਦੀ ਸੀ। ਉਹ ਐਤਵਾਰ ਨੂੰ ਆਪਣੇ ਬੇਟੇ ਨਾਲ ਕੰਮ ਕਰਨ ਤੋਂ ਬਾਅਦ ਘਰ ਜਾ ਰਹੀ ਸੀ। ਲੋਧੀ ਕਲੱਬ ਰੋਡ ’ਤੇ ਇਕ ਵਾਹਨ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈ। ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
30 ਮਾਰਚ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ : ਐਡਵੋਕੇਟ ਧਾਮੀ
NEXT STORY