ਜਲੰਧਰ (ਸ਼ੋਰੀ)- ਥਾਣਾ 5 ਅਧੀਨ ਪੈਂਦੇ ਸੰਤ ਨਗਰ ਦੀ ਚੌਹਾਨ ਕਾਲੋਨੀ ’ਚ ਇਕ ਔਰਤ ਨੇ ਸ਼ੱਕੀ ਹਾਲਾਤ ’ਚ ਫਾਹਾ ਲੈ ਕੇ ਆਪਣੀ ਜਾਨ ਲੈ ਲਈ। ਮ੍ਰਿਤਕਾ ਦੀ ਮਾਂ ਦਾ ਦੋਸ਼ ਹੈ ਕਿ ਉਸ ਦੀ ਬੇਟੀ ਦਾ ਕਤਲ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 5 ਦੇ ਐੱਸ. ਐੱਚ. ਓ. ਰਵਿੰਦਰ ਕੁਮਾਰ ਪੁਲਸ ਫੋਰਸ ਸਮੇਤ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰਕੇ ਮ੍ਰਿਤਕ ਈਸ਼ਾ ਪਤਨੀ ਸੰਨੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।
ਮ੍ਰਿਤਕ ਦੀ ਮਾਤਾ ਦਰਸ਼ਨਾ ਰਾਣੀ ਪਤਨੀ ਹਰਬੰਸ ਲਾਲ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਕਿਹਾ ਹੈ ਕਿ ਉਹ 25 ਅਗਸਤ ਦੀ ਸ਼ਾਮ ਨੂੰ ਘਰ ’ਚ ਮੌਜੂਦ ਸੀ ਤਾਂ ਉਸ ਦੀ ਪੋਤੀ ਈਸ਼ੂ ਨੇ ਦੱਸਿਆ ਕਿ ਮਾਂ ਨੂੰ ਕੁਝ ਹੋ ਗਿਆ ਹੈ, ਜਦੋਂ ਉਸ ਨੇ ਕਮਰੇ ’ਚ ਜਾ ਕੇ ਵੇਖਿਆ ਤਾਂ ਈਸ਼ਾ ਉਰਫ਼ ਸੀਮਾ ਬੈੱਡ ’ਤੇ ਡਿੱਗੀ ਪਈ ਸੀ। ਉਸ ਦੇ ਪੈਰ ਮੰਜੇ ਦੇ ਹੇਠਾਂ ਸਨ ਅਤੇ ਕੋਲ ਬੈਠਾ ਰਵੀ ਪੈਰ ਦੀਆਂ ਅੱਡੀਆਂ ਰਗੜ ਰਿਹਾ ਸੀ।
ਇਹ ਵੀ ਪੜ੍ਹੋ- ਫਰਾਰ ਕੈਦੀ ਦਾ ਪਿੱਛਾ ਕਰਦੀ ਪੁਲਸ ਗੱਡੀ 'ਚ ਬੈਠੇ ਦੂਜੇ ਕੈਦੀ ਨੂੰ ਭੁੱਲੀ, ਉਹ ਵੀ ਹੋਇਆ ਫਰਾਰ
ਰਵੀ ਨੂੰ ਪੁੱਛਣ ’ਤੇ ਉਸ ਨੇ ਕਿਹਾ ਕਿ ਸੀਮਾ ਬੇਹੋਸ਼ ਹੋ ਗਈ ਹੈ। ਇਹ ਕਹਿ ਕੇ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਦਰਸ਼ਨਾ ਅਨੁਸਾਰ ਉਸ ਨੂੰ ਬਾਅਦ ’ਚ ਪਤਾ ਲੱਗਾ ਕਿ ਰਵੀ ਨੇ ਗਲੇ ’ਚ ਚੁੰਨੀ ਪਾ ਕੇ ਧੀ ਦਾ ਕਤਲ ਕਰ ਦਿੱਤਾ ਹੈ। ਦਰਅਸਲ ਰਵੀ ਉਸ ਦੀ ਬੇਟੀ ’ਤੇ ਬੁਰੀ ਨਜ਼ਰ ਰੱਖਦਾ ਸੀ ਅਤੇ ਬੇਟੀ ਨੇ ਉਸ ਨੂੰ ਇਸ ਬਾਰੇ ਵੀ ਦੱਸਿਆ ਸੀ।
ਇਹ ਵੀ ਪੜ੍ਹੋ- ਮੰਦਭਾਗੀ ਖ਼ਬਰ: ਕੈਨੇਡਾ 'ਚ ਟਰਾਲੇ ਨਾਲ ਹਾਦਸਾ ਹੋਣ ਮਗਰੋਂ ਕਾਰ ਨੂੰ ਲੱਗੀ ਅੱਗ, ਜਿਊਂਦਾ ਸੜਿਆ ਬੇਗੋਵਾਲ ਦਾ ਨੌਜਵਾਨ
ਰਵੀ ਨੂੰ ਸ਼ੱਕ ਸੀ ਕਿ ਸੀਮਾ ਦਾ ਕਿਸੇ ਹੋਰ ਨਾਲ ਅਫੇਅਰ ਹੈ ਅਤੇ ਉਹ ਉਸ ’ਤੇ ਸ਼ੱਕ ਕਰਦਾ ਸੀ। ਇਸੇ ਕਾਰਨ ਰਵੀ ਪੁੱਤਰ ਬਿੱਲਾ ਵਾਸੀ ਚੱਪਲੀ ਚੌਂਕ ਭਾਰਗੋ ਕੈਂਪ ਨੇ ਬੇਟੀ ਦਾ ਕਤਲ ਕਰ ਦਿੱਤਾ। ਦੂਜੇ ਪਾਸੇ ਐੱਸ. ਐੱਚ. ਓ. ਰਵਿੰਦਰ ਕੁਮਾਰ ਦਾ ਕਹਿਣਾ ਹੈ ਕਿ ਪੁਲਸ ਨੇ ਰਵੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਫਿਲਹਾਲ ਪੁਲਸ ਦੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਰਵੀ ਇਕ ਫੈਕਟਰੀ ’ਚ ਕੰਮ ਕਰਦਾ ਸੀ ਅਤੇ ਸੀਮਾ ਵੀ ਉਸੇ ਫੈਕਟਰੀ ’ਚ ਕੰਮ ਕਰਦੀ ਸੀ ਪਰ ਬਾਅਦ ’ਚ ਸੀਮਾ ਨੇ ਨੌਕਰੀ ਛੱਡ ਦਿੱਤੀ। ਪੁਲਸ ਰਵੀ ਦੀ ਭਾਲ ’ਚ ਛਾਪੇਮਾਰੀ ਕਰ ਰਹੀ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਜਲੰਧਰ: ਆਨਲਾਈਨ ਨੂਡਲਜ਼ ਮੰਗਵਾ ਕੇ ਖਾਣ ਵਾਲੇ ਹੋ ਜਾਣ ਸਾਵਧਾਨ, ਹੁਣ ਨਿਕਲਿਆ ਮਰਿਆ ਹੋਇਆ ਚੂਹਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਦਿੱਲੀ-ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇਅ ਤੇ ਰਿੰਗ ਰੋਡ ਅਧੀਨ ਆਉਣ ਵਾਲੇ ਪਿੰਡਾਂ ਦੇ ਨਹੀਂ ਵਧਾਏ ਕੁਲੈਕਟਰ ਰੇਟ
NEXT STORY