ਲੁਧਿਆਣਾ (ਰਾਜ) : ਪਤੀ ਤੋਂ ਦੁਖੀ ਹੋ ਕੇ ਖ਼ੁਦ ਨੂੰ ਚਾਕੂ ਮਾਰਨ ਵਾਲੀ ਜਨਾਨੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧ ’ਚ ਥਾਣਾ ਟਿੱਬਾ ਦੀ ਪੁਲਸ ਨੇ ਮ੍ਰਿਤਕ ਰੇਖਾ ਦੇਵੀ ਦੇ ਪਿਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਪਤੀ ਬਬਲੂ ਕੁਮਾਰ ਖ਼ਿਲਾਫ਼ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਹੈ।
ਮ੍ਰਿਤਕਾ ਦੇ ਪਿਤਾ ਨੇ ਦੱਸਿਆ ਉਸ ਦੀ ਧੀ ਨਾਲ ਉਸ ਦਾ ਪਤੀ ਬਬਲੂ ਕੁੱਟ-ਮਾਰ ਕਰਦਾ ਸੀ। ਇਸ ਤੋਂ ਦੁਖੀ ਹੋ ਕੇ ਰੇਖਾ ਨੇ 26 ਮਾਰਚ ਨੂੰ ਖ਼ੁਦਕੁਸ਼ੀ ਕਰਨ ਲਈ ਆਪਣੇ ਗਲੇ ’ਚ ਚਾਕੂ ਮਾਰ ਲਿਆ ਸੀ। ਉਸ ਦਾ ਇਲਾਜ ਚੱਲ ਰਿਹਾ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਉਧਰ ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਫ਼ਰਾਰ ਹੈ।
ਬਠਿੰਡਾ ਜੇਲ ’ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਹਾਲਤ ਵਿਗੜੀ
NEXT STORY