ਲੁਧਿਆਣਾ (ਰਾਜ)- ਚੰਡੀਗੜ੍ਹ ਰੋਡ ਸਥਿਤ ਵਰਧਮਾਨ ਚੌਕ ਕੋਲ ਓਵਰਸਪੀਡ ਟਰੱਕ ਨੇ ਸੜਕ ਪਾਰ ਕਰ ਰਹੀ ਔਰਤ ਨੂੰ ਦਰੜ ਦਿੱਤਾ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਡਰਾਈਵਰ ਟਰੱਕ ਛੱਡ ਕੇ ਮੌਕੇ ’ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰ. 7 ਦੀ ਪੁਲਸ ਮੌਕੇ ’ਤੇ ਪੁੱਜ ਗਈ। ਪੁਲਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਅਤੇ ਟਰੱਕ ਕਬਜ਼ੇ ’ਚ ਲੈ ਕੇ ਥਾਣੇ ਲੈ ਗਈ। ਇਸ ਮਾਮਲੇ ’ਚ ਪੁਲਸ ਨੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀਆਂ ਮੌਜਾਂ, Free ਮਿਲਣਗੇ Laptop, Tablet ਤੇ Smart Watch! ਛੇਤੀ ਕਰ ਲਓ ਅਪਲਾਈ
ਜਾਣਕਾਰੀ ਅਨੁਸਾਰ ਟਰੱਕ ਹਿਮਾਚਲ ਪ੍ਰਦੇਸ਼ ਨੰਬਰ ਦਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਵੱਲ ਜਾ ਰਿਹਾ ਸੀ। ਇਸੇ ਦੌਰਾਨ ਵਰਧਮਾਨ ਚੌਕ ਕੋਲ ਇਕ ਔਰਤ ਸੜਕ ਪਾਰ ਕਰ ਰਹੀ ਸੀ ਤਾਂ ਟਰੱਕ ਚਾਲਕ ਨੇ ਉਸ ਨੂੰ ਦਰੜ ਦਿੱਤਾ। ਲੋਕਾਂ ਨੇ ਰੌਲਾ ਪਾਇਆ ਤਾਂ ਟਰੱਕ ਰੁਕਿਆ ਪਰ ਉਦੋਂ ਤੱਕ ਔਰਤ ਦੀ ਮੌਤ ਹੋ ਚੁੱਕੀ ਸੀ। ਹਾਦਸੇ ਤੋਂ ਤੁਰੰਤ ਬਾਅਦ ਮੁਲਜ਼ਮ ਟਰੱਕ ਛੱਡ ਕੇ ਫਰਾਰ ਹੋ ਗਿਆ। ਉਨ੍ਹਾਂ ਨੇ ਤੁਰੰਤ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਤੇ ਸਕੂਲਾਂ ਦੇ ਸਮੇਂ ਨਾਲ ਜੁੜੀ ਅਪਡੇਟ
ਥਾਣਾ ਡਵੀਜ਼ਨ ਨੰ. 7 ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਟਰੱਕ ਡਰਾਈਵਰ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ 'ਤੇ ਦੇਖੋ ਕੀ ਬੋਲੇ ਪ੍ਰਧਾਨ ਧਾਮੀ
NEXT STORY