ਗੁਰਦਾਸਪੁਰ- ਗੁਰਦਾਸਪੁਰ ਜ਼ਿਲ੍ਹੇ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਮਰਾਏ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 2 ਦਿਨ ਪਹਿਲਾਂ ਹੀ ਚੁਣੀ ਗਈ ਪਿੰਡ ਦੀ ਪੰਚ ਸੁਰਜੀਤ ਕੌਰ ਨੂੰ ਤੜਕਸਾਰ ਦਿਲ ਦਾ ਦੌਰਾ ਪੈ ਗਿਆ। ਇਸ ਮਗਰੋਂ ਉਨ੍ਹਾਂ ਨੂੰ ਨਜ਼ਦੀਕੀ ਪ੍ਰਾਈਵੇਟ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੀ ਧੀ ਪਰਦੀਪ ਕੌਰ ਨੇ ਦੱਸਿਆ ਕਿ ਉਹ ਵੋਟ ਪਾਉਣ ਲਈ ਆਪਣੇ ਪੇਕੇ ਪਿੰਡ ਗਈ ਹੋਈ ਸੀ ਤੇ ਆਪਣੀ ਮਾਂ ਦੀ ਜਿੱਤ ਤੋਂ ਬਾਅਦ ਉਹ ਹਾਲੇ ਬੀਤੇ ਦਿਨ ਹੀ ਵਾਪਸ ਆਈ ਸੀ ਕਿ ਤੜਕਸਾਰ ਆਏ ਫ਼ੋਨ ਨੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਹੀ ਖਿੱਚ ਲਈ।
ਇਹ ਵੀ ਪੜ੍ਹੋ- MP ਔਜਲਾ ਨੇ CM ਮਾਨ ਨੂੰ ਲਿਖੀ ਚਿੱਠੀ, ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਿਸਾਲੀ ਸਜ਼ਾ ਦੀ ਕੀਤੀ ਮੰਗ
ਉੱਥੇ ਹੀ ਪਿੰਡ ਵਾਸੀਆਂ ਮੁਤਾਬਕ ਪਿੰਡ 'ਚ ਸਾੜਸਤੀ ਚੱਲ ਰਹੀ ਹੈ ਤੇ ਬੀਤੇ 2 ਮਹੀਨਿਆਂ ਦੌਰਾਨ ਪਿੰਡ 'ਚ 7 ਮੌਤਾਂ ਹੋ ਚੁੱਕੀਆਂ ਹਨ। ਇਸ ਸਾੜਸਤੀ ਨੂੰ ਰੋਕਣ ਲਈ ਪਿੰਡ ਦੇ ਗੁਰੂਘਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਚੋਣ ਕਮਿਸ਼ਨ ਨੇ ਜ਼ਿਮਨੀ ਚੋਣਾਂ ਦੇ ਪ੍ਰੋਗਰਾਮ ਦਾ ਕੀਤਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਜਰੀਵਾਲ ਨੇ ਜਨਮਦਿਨ ’ਤੇ ਖੁਆਇਆ ਕੇਕ
NEXT STORY