ਗੁਰਦਾਸਪੁਰ (ਗੁਰਪ੍ਰੀਤ)- ਬਟਾਲਾ 'ਚ ਅੱਜ ਸਵੇਰੇ ਹੀ ਮਾਘੀ ਦੀ ਸੰਗਰਾਂਦ ਦੇ ਦਿਹਾੜੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਘਰ ਵਾਪਸ ਜਾ ਰਹੀ ਔਰਤ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ। ਇਹ ਮਾਮਲਾ ਬਟਾਲਾ ਦੇ ਗੁਰਦਾਸਪੁਰ ਰੋਡ ਦਾ ਹੈ ਅਤੇ ਮ੍ਰਿਤਕ ਦੀ ਪਹਿਚਾਣ ਦਵਿੰਦਰ ਕੌਰ ਵਾਸੀ ਸ਼ਾਂਤੀ ਨਗਰ ਵਜੋਂ ਹੋਈ ਹੈ। ਸਥਾਨਿਕ ਲੋਕਾਂ ਨੇ ਦੱਸਿਆ ਕਿ ਕੋਈ ਤੇਜ਼ ਰਫ਼ਤਾਰ ਵਾਹਨ ਪੈਦਲ ਜਾ ਰਹੀ ਔਰਤ ਨੂੰ ਫੇਟ ਮਾਰ ਫ਼ਰਾਰ ਹੋ ਗਿਆ, ਉੱਥੇ ਹੀ ਦਵਿੰਦਰ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਇਸ ਮਾਮਲੇ ਦੀ ਸੂਚਨਾ ਮਿਲਦੇ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪੁਲਸ ਜਾਂਚ ਅਧਿਕਾਰੀ ਅਸ਼ੋਕ ਕੁਮਾਰ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਾ ਵੀ ਖੰਗਾਲੇ ਜਾ ਰਹੇ ਹਨ ਅਤੇ ਜਲਦ ਅਣਪਛਾਤੇ ਵਾਹਨ ਅਤੇ ਉਸਦੇ ਚਾਲਕ ਨੂੰ ਕਾਬੂ ਕੀਤਾ ਜਾਵੇਗਾ ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਲੋਹੜੀ ਦੀਆਂ ਖ਼ੁਸ਼ੀਆਂ 'ਚ ਪਏ ਵੈਣ, ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ (ਤਸਵੀਰਾਂ)
NEXT STORY