ਅੰਮ੍ਰਿਤਸਰ(ਗੁਰਪ੍ਰੀਤ)- ਅੰਮ੍ਰਿਤਸਰ-ਤਰਨਤਾਰਨ ਰੋਡ ‘ਤੇ ਚਾਟੀਵਿੰਡ ਫਲਾਈਓਵਰ 'ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਇਕ ਔਰਤ ਦੀ ਮੌਤ ਹੋ ਗਈ। ਔਰਤ ਦੀ ਪਛਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ ਜਦਕਿ ਮੋਟਰਸਾਈਕਲ ਚਾਲਕ ਗੁਰਮੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, 26 ਲੋਕਾਂ ਨੂੰ ਸੱਪ ਨੇ ਡੰਗਿਆ
ਜ਼ਖਮੀ ਵਿਅਕਤੀ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸਦਾ ਇਲਾਜ ਜਾਰੀ ਹੈ। ਮੌਕੇ ਤੋਂ ਟਰੱਕ ਚਾਲਕ ਟਰੱਕ ਛੱਡ ਕੇ ਫਰਾਰ ਹੋ ਗਿਆ। ਮ੍ਰਿਤਕ ਔਰਤ ਦੀ ਧੀ ਨੇ ਦੱਸਿਆ ਕਿ ਜਦੋਂ ਉਹ ਮੌਕੇ ‘ਤੇ ਪਹੁੰਚੀ ਤਾਂ ਉਸਦੀ ਮਾਂ ਦੀ ਮੌਤ ਹੋ ਚੁੱਕੀ ਸੀ। ਉਸਨੇ ਟਰੱਕ ਚਾਲਕ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਅਜਿਹੀਆਂ ਲਾਪ੍ਰਵਾਹੀਆਂ ਰੋਕੀਆਂ ਜਾ ਸਕਣ।
ਇਹ ਵੀ ਪੜ੍ਹੋ- ਪੰਜਾਬ ਸ਼ਰਮਸਾਰ: 4 ਸਾਲਾਂ ਤੋਂ ਹੀ ਪਿਓ ਧੀ ਦੀ ਰੋਲਦਾ ਰਿਹਾ ਪੱਤ, ਖ਼ਬਰ ਪੜ੍ਹ ਖੜ੍ਹੇ ਹੋ ਜਾਣਗੇ ਰੌਂਗਟੇ
ਪੁਲਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਪੁਲਸ ਨੇ ਦੱਸਿਆ ਕਿ ਟਰੱਕ ਅਤੇ ਮੋਟਰਸਾਈਕਲ ਵਿਚਾਲੇ ਹਾਦਸਾ ਹੋਣ ਕਾਰਨ ਔਰਤ ਦੀ ਮੌਤ ਹੋਈ ਹੈ, ਜਿਸ ਦੀ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਸਿਵਲ ਹਸਪਤਾਲ ਦੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜ਼ਖਮੀ ਵਿਅਕਤੀ ਦਾ ਇਲਾਜ ਜਾਰੀ ਹੈ। ਪੁਲਸ ਵੱਲੋਂ ਟਰੱਕ ਨੂੰ ਕਬਜ਼ੇ ‘ਚ ਲੈ ਕੇ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕਰ ਲਏ ਗਏ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਟਰੱਕ ਚਾਲਕ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।
ਇਹ ਵੀ ਪੜ੍ਹੋ- SGPC ਨੇ ਹੜ੍ਹ ਪੀੜਤਾਂ ਲਈ ਰੱਖੇ 20 ਕਰੋੜ, ਕਰ'ਤੇ ਵੱਡੇ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲਾਂ 'ਚ ਸ਼ਨੀਵਾਰ ਦੀ ਛੁੱਟੀ ਹੋ ਗਈ ਰੱਦ! ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ORDER
NEXT STORY