ਜਲੰਧਰ (ਮਹੇਸ਼)– ਥਾਣਾ ਸਦਰ ਅਧੀਨ ਆਉਂਦੇ ਪਿੰਡ ਸਮਰਾਏ ਵਾਸੀ 26 ਸਾਲਾ ਫੁੱਟਬਾਲ ਕੋਚ ਲੜਕੀ ਹਰਦੀਪ ਕੌਰ ਵੱਲੋਂ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਏ ਜਾਣ ਕਾਰਨ ਉਸ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਜੰਡਿਆਲਾ ਪੁਲਸ ਚੌਂਕੀ ਦੇ ਮੁਖੀ ਮਹਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਹਰਦੀਪ ਕੌਰ ਪੁੱਤਰੀ ਜੋਗਿੰਦਰ ਸਿਘ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜਿਆ ਅਤੇ ਵੀਰਵਾਰ ਨੂੰ ਸਵੇਰੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ।
ਇਹ ਵੀ ਪੜ੍ਹੋ: SHO ਦੇ ਸ਼ਾਤਿਰ ਦਿਮਾਗ ਦੇ ਜਲੰਧਰ 'ਚ ਚਰਚੇ, ਹੋਣਾ ਪਿਆ ਲਾਈਨ ਹਾਜ਼ਰ, ਜਾਣੋ ਪੂਰਾ ਮਾਮਲਾ
ਉਨ੍ਹਾਂ ਦੱਸਿਆ ਕਿ ਹਰਦੀਪ ਦੀ ਮਾਂ ਕਮਲਜੀਤ ਕੌਰ ਨੇ ਪੁਲਸ ਨੂੰ ਬਿਆਨ ਦਿੱਤੇ ਹਨ ਕਿ ਉਸ ਦੀ ਬੇਟੀ ਨੇ ਉਸ ਦੇ ਹੀ ਨਾਲ ਸਰਕਾਰੀ ਸਕੂਲ ਸਮਰਾਏ-ਜੰਡਿਆਲਾ ਵਿਚ ਬਤੌਰ ਫੁੱਟਬਾਲ ਕੋਚ ਡਿਊਟੀ ਕਰਦੇ ਅਰੁਣਦੀਪ ਸਿੰਘ ਉਰਫ਼ ਅਰੁਣ ਪੁੱਤਰ ਕੁਲਦੀਪ ਸਿੰਘ ਵਾਸੀ ਵੱਡੀ ਪੱਤੀ ਜੰਡਿਆਲਾ ਤੋਂ ਤੰਗ ਆ ਕੇ ਜ਼ਹਿਰੀਲਾ ਪਦਾਰਥ ਨਿਗਲਿਆ ਹੈ। ਅਰੁਣਦੀਪ ਹੀ ਉਸ ਦੀ ਮੌਤ ਦਾ ਜ਼ਿੰਮੇਵਾਰ ਹੈ। ਜਾਂਚ ਅਧਿਕਾਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਰੁਣ ਖ਼ਿਲਾਫ਼ ਥਾਣਾ ਸਦਰ ਵਿਚ ਆਈ. ਪੀ. ਸੀ. ਦੀ ਧਾਰਾ 306 (ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨਾ) ਤਹਿਤ 151 ਨੰਬਰ ਐੱਫ਼. ਆਈ. ਆਰ. ਦਰਜ ਕਰ ਲਈ ਹੈ।
ਚੌਂਕੀ ਮੁਖੀ ਨੇ ਦੱਸਿਆ ਕਿ ਪੁਲਸ ਜਾਂਚ ਵਿਚ ਪਤਾ ਲੱਗਾ ਹੈ ਕਿ ਅਰੁਣ ਅਤੇ ਹਰਦੀਪ 3-4 ਸਾਲਾਂ ਤੋਂ ਇਕੱਠੇ ਹੀ ਸਮਰਾਲਾ-ਜੰਡਿਆਲਾ ਸਕੂਲ ਵਿਚ ਫੁੱਟਬਾਲ ਦੀ ਕੋਚਿੰਗ ਦੇ ਰਹੇ ਸਨ। ਇਸ ਦੌਰਾਨ ਉਨ੍ਹਾਂ ਦੋਵਾਂ ਵਿਚ ਚੰਗੇ ਸੰਬੰਧ ਬਣ ਗਏ। ਅਰੁਣ ਕਾਫ਼ੀ ਸਮੇਂ ਤੋਂ ਹਰਦੀਪ ਦਾ ਫੋਨ ਨਹੀਂ ਉਠਾ ਰਿਹਾ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਹਰਦੀਪ ਕੌਰ ਅਰੁਣਦੀਪ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਪਰ ਪਿਛਲੇ ਕੁਝ ਦਿਨਾਂ ਤੋਂ ਅਰੁਣ ਨੇ ਹਰਦੀਪ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ ਸੀ, ਜਿਸ ਕਰਕੇ ਉਸ ਨੂੰ ਬੇਹੱਦ ਦੁੱਖ ਹੋਇਆ। ਪੁਲਸ ਸੂਤਰਾਂ ਮੁਤਾਬਕ ਦੋਹਾਂ ਵਿਚਾਲੇ ਦੋਸਤੀ ਅਤੇ ਪਿਆਰ ਸੀ।
ਹਾਲਤ ਕਾਫ਼ੀ ਜ਼ਿਆਦਾ ਵਿਗੜ ਜਾਣ ’ਤੇ ਉਸ ਨੂੰ ਪਿਮਸ ਜਲੰਧਰ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜੰਡਿਆਲਾ ਚੌਂਕੀ ਦੇ ਮੁਖੀ ਮਹਿੰਦਰ ਸਿੰਘ ਨੇ ਕਿਹਾ ਕਿ ਮੁਲਜ਼ਮ ਅਰੁਣ ਫ਼ਰਾਰ ਹੈ। ਉਸ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਉਸ ਦੇ ਘਰ ’ਤੇ ਵੀ ਪੁਲਸ ਨੇ ਪੂਰੀ ਨਜ਼ਰ ਰੱਖੀ ਹੋਈ ਹੈ।
ਇਹ ਵੀ ਪੜ੍ਹੋ: ISI ਦੇ ਝਾਂਸੇ ’ਚ ਇੰਝ ਆ ਰਹੇ ਨੇ ਸਰਹੱਦੀ ਪਿੰਡਾਂ ਦੇ ਨੌਜਵਾਨ, ਹੋ ਰਿਹੈ ਅੱਤਵਾਦੀ ਮਾਡਿਊਲ ਤਿਆਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫੈਕਟਰੀ 'ਚ ਗੋਲੀਆਂ ਚਲਾਉਣ ਵਾਲੇ ਚੋਰ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ
NEXT STORY