ਅੰਮ੍ਰਿਤਸਰ (ਜਸ਼ਨ)- ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਹਦੂਦ ਅੰਦਰ ਬਣੇ ਬਾਥਰੂਮ ਦੇ ਨੇੜੇ ਨਸ਼ੇ ’ਚ ਧੁੱਤ ਇਕ ਮਹਿਲਾ ਦੇ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸੇ ਰਾਹਗੀਰ ਵੱਲੋਂ ਉਕਤ ਮਹਿਲਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾ ਦਿੱਤੀ ਗਈ, ਜੋ ਦੇਖਦੇ ਹੀ ਦੇਖਦੇ ਤੇਜ਼ੀ ਨਾਲ ਵਾਇਰਲ ਹੋ ਗਈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਦੀ ਨਸ਼ਾ ਵਿਰੋਧੀ ਮੁਹਿੰਮ ’ਤੇ ਸਵਾਲ ਚੁੱਕੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਨਸ਼ੇ ਦੀ ਹਾਲਤ ’ਚ ਝੂਮਦੇ ਨੌਜਵਾਨਾਂ ਅਤੇ ਮੁਟਿਆਰਾਂ ਦੀਆਂ ਵੀਡੀਓਜ਼ ਵਾਇਰਲ ਹੋ ਚੁੱਕੀਆਂ ਹਨ, ਜਿਨ੍ਹਾਂ ਦੀ ਪੁਲਸ ਨੇ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ’ਚ ਦਾਖ਼ਲ ਕਰਵਾਇਆ ਸੀ।
ਇਹ ਵੀ ਪੜ੍ਹੋ- ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼
ਇਸ ਸਬੰਧੀ ਗੱਲਬਾਤ ਕਰਦਿਆਂ ਰੇਲਵੇ ਸਟੇਸ਼ਨ ਥਾਣਾ (ਜੀ. ਆਰ. ਪੀ.) ਦੇ ਐੱਸ. ਐੱਚ. ਓ. ਸ਼ਿਆਮ ਸੁੰਦਰ ਨੇ ਦੱਸਿਆ ਕਿ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਹਿਲਾ ਦੀ ਪਛਾਣ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਅਤੇ ਇਸ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਮਹਿਲਾ ਤੱਕ ਪਹੁੰਚ ਕੀਤੀ ਜਾ ਸਕੇ। ਪੁਲਸ ਦਾ ਮੁੱਖ ਉਦੇਸ਼ ਉਕਤ ਮਹਿਲਾ ਨੂੰ ਲੱਭ ਕੇ ਉਸ ਦਾ ਸਹੀ ਇਲਾਜ ਕਰਵਾਉਣਾ ਅਤੇ ਉਸ ਨੂੰ ਮੁੱਖ ਧਾਰਾ ’ਚ ਵਾਪਸ ਲਿਆਉਣਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
ਦੂਜੇ ਪਾਸੇ ਰੇਲਵੇ ਸਟੇਸ਼ਨ ਦੇ ਬਾਥਰੂਮ ਕੋਲ ਬਣੀ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸ਼ਹਿਰ ’ਚ ਨਸ਼ੇ ਦੇ ਵਧ ਰਹੇ ਕਹਿਰ ਨੂੰ ਲੈ ਕੇ ਇਕ ਨਵੀਂ ਬਹਿਸ ਛਿੜ ਗਈ ਹੈ। ਸਥਾਨਕ ਲੋਕ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਨਸ਼ਾ ਖ਼ਤਮ ਕਰਨ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ’ਤੇ ਸਵਾਲੀਆ ਨਿਸ਼ਾਨ ਲਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਕਤ ਮਹਿਲਾ ਕਾਫ਼ੀ ਦੇਰ ਤੱਕ ਰੇਲਵੇ ਸਟੇਸ਼ਨ ਕੰਪਲੈਕਸ ’ਚ ਨਸ਼ੇ ਦੀ ਹਾਲਤ ’ਚ ਮੌਜੂਦ ਰਹੀ, ਜਿਸ ਕਾਰਨ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਉੱਠ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਰਾਏਪੁਰ ਦੀ ਦਾਣਾ ਮੰਡੀ ’ਚ ਅੱਗ ਦਾ ਤਾਂਡਵ: ਮਿੰਟਾਂ ’ਚ ਸੜ ਕੇ ਸੁਆਹ ਹੋਈਆਂ 16 ਝੁੱਗੀਆਂ
NEXT STORY