ਜਲੰਧਰ (ਮਹੇਸ਼)-ਆਦਮਪੁਰ ਥਾਣੇ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ 26 ਸਾਲ ਦੀ ਵਿਆਹੁਤਾ ਨਾਲ 3 ਨੌਜਵਾਨਾਂ ਵੱਲੋਂ ਗੈਂਗਰੇਪ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਆਦਮਪੁਰ ਦੀ ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਿਸ ਦੀ ਪੁਸ਼ਟੀ ਥਾਣਾ ਆਦਮਪੁਰ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਵੱਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ: ਧੀ ਨੂੰ ਜਨਮ ਦੇਣ ਦੇ ਬਾਅਦ ਦੁਨੀਆ ਨੂੰ ਛੱਡ ਗਈ ਮਾਂ, ਪਰਿਵਾਰ ਨੇ ਡਾਕਟਰਾਂ 'ਤੇ ਲਾਏ ਵੱਡੇ ਦੋਸ਼
ਦੋ ਬੱਚਿਆਂ ਦੀ ਮਾਂ ਹੈ ਗੈਂਗਰੇਪ ਦੀ ਸ਼ਿਕਾਰ ਹੋਈ ਪੀੜਤਾ
ਪੀੜਤਾ ਦਾ ਵਿਆਹ 8 ਸਾਲ ਪਹਿਲਾਂ ਹੋਇਆ ਸੀ ਅਤੇ ਉਹ 2 ਬੱਚਿਆਂ ਦੀ ਮਾਂ ਵੀ ਹੈ। ਉਨ੍ਹਾਂ ਦੱਸਿਆ ਕਿ ਉਕਤ ਘਟਨਾ ਦੀ ਜਾਂਚ ਜੰਡੂਸਿੰਘਾ ਪੁਲਸ ਚੌਕੀ ਦੇ ਇੰਚਾਰਜ ਐੱਸ. ਆਈ. ਬਿਸਮਿਨ ਸਿੰਘ ਖਾਸੀ ਅਤੇ ਆਦਮਪੁਰ ਥਾਣੇ ਦੀ ਮਹਿਲਾ ਪੁਲਸ ਅਧਿਕਾਰੀ ਸਬ ਇੰਸਪੈਕਟਰ ਸੰਦੀਪ ਕੌਰ ਵੱਲੋਂ ਕੀਤੀ ਜਾ ਰਹੀ ਹੈ। ਐੱਸ. ਐੱਚ. ਓ. ਆਦਮਪੁਰ ਨੇ ਕਿਹਾ ਹੈ ਕਿ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ ਅਤੇ ਪੀੜਤਾ ਦਾ ਮੈਡੀਕਲ ਵੀ ਕਰਵਾਇਆ ਜਾ ਰਿਹਾ ਹੈ ਅਤੇ ਨਾਲ ਹੀ ਧਾਰਾ 164 ਦੇ ਤਹਿਤ ਮਾਣਯੋਗ ਜੱਜ ਸਾਹਿਬ ਦੇ ਸਾਹਮਣੇ ਉਸ ਦੇ ਬਿਆਨ ਵੀ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ ਦੇ ਗੈਂਗਰੇਪ ਮਾਮਲੇ 'ਚ ਖੁੱਲ੍ਹੀਆਂ ਹੋਰ ਕਈ ਪਰਤਾਂ, ਕਾਂਗਰਸੀ ਆਗੂ ਬਣਾ ਰਿਹਾ ਪੁਲਸ 'ਤੇ ਦਬਾਅ
2 ਮੁਲਜ਼ਮ ਆਦਮਪੁਰ ਥਾਣੇ ਅਧੀਨ ਪੈਂਦੇ ਇਕ ਹੀ ਪਿੰਡ ਦੇ ਰਹਿਣ ਵਾਲੇ ਹਨ ਜਦਕਿ ਤੀਜਾ ਮੁਲਜ਼ਮ ਥਾਣਾ ਪਤਾਰਾ ਦੇ ਅਧੀਨ ਪੈਂਦੇ ਪਿੰਡ ਦਾ ਹੈ। ਪੀੜਤਾ ਨੇ ਮੁਲਜ਼ਮਾਂ ਦੇ ਨਾਂ ਪੁਲਸ ਨੂੰ ਦੱਸ ਦਿੱਤੇ ਹੈ ਪਰ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਨਾਮਾਂ ਦੀ ਅਧਿਕਾਰਿਕ ਤੌਰ ’ਤੇ ਪੁਸ਼ਟੀ ਕੀਤੀ ਜਾਵੇਗੀ। ਸ਼ਿਕਾਇਤਕਰਤਾ ਮੁਤਾਬਕ ਮੁਲਜ਼ਮ ਉਸ ਦੀ ਵੀਡੀਓ ਬਣਾ ਕੇ ਉਸ ਨੂੰ ਧਮਕਾਉਂਦੇ ਹੋਏ ਉਸ ਨਾਲ ਕੁਕਰਮ ਕਰਦੇ ਰਹੇ। ਉਹ ਅਕਸਰ ਉਸ ਦੇ ਪਤੀ ਅਤੇ ਬੱਚਿਆਂ ਨੂੰ ਜਾਨੋਂ ਮਾਰਨ ਦੀ ਵੀ ਧਮਕੀ ਦਿੰਦੇ ਸਨ। ਐੱਸ. ਐੱਚ. ਓ. ਨੇ ਕਿਹਾ ਹੈ ਕਿ ਪੀੜਤਾ ਨੇ ਜੋ ਉਸ ਦੀ ਵੀਡੀਓ ਬਣਾਉਣ ਅਤੇ ਵਾਇਰਲ ਕਰਨ ਦੇ ਇਲਜ਼ਾਮ ਲਾਏ ਹਨ, ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਮਾਹਿਲਪੁਰ 'ਚ ਵੱਡੀ ਵਾਰਦਾਤ, ਖੇਤਾਂ 'ਚ ਸੁੱਤੇ ਪਏ ਬਜ਼ੁਰਗ ਕਿਸਾਨ ਦਾ ਕੀਤਾ ਕਤਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਕੋਰੋਨਾ ਨੇ ਉਜਾੜਿਆ ਹੱਸਦਾ ਵੱਸਦਾ ਘਰ, ਪਿਓ ਦਾ ਹੋਇਆ ਸਸਕਾਰ ਤਾਂ ਪਿੱਛੋਂ ਪੁੱਤ ਨੇ ਵੀ ਤੋੜਿਆ ਦਮ
NEXT STORY