ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਬੇਸਹਾਰਾ ਬਜ਼ੁਰਗਾਂ ਦਾ ਸਹਾਰਾ ਤੇ ਬੰਦੀ ਬਣਾ ਕੇ ਰੱਖੇ ਗਏ ਮਜ਼ਦੂਰਾਂ ਨੂੰ ਕੈਦ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਰੋਲ ਨਿਭਾਉਣ ਵਾਲੀ ਸੰਸਥਾ ਸਰਬੱਤ ਦਾ ਭਲਾ ਦੇ ਮੈਂਬਰ ਸੜਕ 'ਤੇ ਬੱਚੇ ਨੂੰ ਜਨਮ ਦੇਣ ਵਾਲੀ ਇੱਕ ਔਰਤ ਲਈ ਵੀ ਮਸੀਹਾ ਬਣ ਕੇ ਪਹੁੰਚ ਗਏ।
ਜਾਣਕਾਰੀ ਅਨੁਸਾਰ ਇਕ 26 ਸਾਲ ਦੀ ਪ੍ਰਵਾਸੀ ਔਰਤ ਨੂੰ ਮੋਟਰਸਾਈਕਲ 'ਤੇ ਹਸਪਤਾਲ ਜਾਂਦਿਆ ਰਸਤੇ ਵਿੱਚ ਹੀ ਦਰਦ ਹੋਣਾ ਸ਼ੁਰੂ ਹੋ ਗਿਆ ਅਤੇ ਦੀਨਾਨਗਰ ਦੇ ਬੱਸ ਸਟੈਂਡ ਨੇੜੇ ਸਥਿਤ ਇਕ ਸਕੂਲ ਦੇ ਬਾਹਰ ਸੜਕ 'ਤੇ ਹੀ ਉਹ ਡਿੱਗ ਪਈ ਤੇ ਬੱਚੇ ਨੂੰ ਜਨਮ ਦੇ ਦਿੱਤਾ। ਸਰਬੱਤ ਦਾ ਭਲਾ ਸੁਸਾਇਟੀ ਦੇ ਮੈਂਬਰ ਦਿਲਪ੍ਰੀਤ ਸਿੰਘ ਸਾਬੀ ਸਕੂਲ ਵਿੱਚ ਬੱਚੇ ਛੱਡਣ ਜਾ ਰਹੇ ਸੀ ਕਿ ਉਨ੍ਹਾਂ ਦੀ ਨਜ਼ਰ ਸੜਕ ਵਿਚਕਾਰ ਖੂਨ ਨਾਲ ਲੱਥ ਪੱਥ ਹੋਈ ਔਰਤ 'ਤੇ ਪਈ। ਉਨ੍ਹਾਂ ਨੇ ਤੁਰੰਤ ਉਸ ਨੂੰ ਕਾਰ ਦਾ ਪ੍ਰਬੰਧ ਕਰ ਕੇ ਨੇੜੇ ਦੀ ਸਿੰਘੋਵਾਲ ਸੀ.ਐੱਚ.ਸੀ. ਲਿਜਾਇਆ ਗਿਆ, ਜਿੱਥੇ ਮੁੱਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਬੱਚੇ ਦੀ ਗੰਭੀਰ ਹਾਲਤ ਦੇਖਦੇ ਹੋਏ ਔਰਤ ਨੂੰ ਬੱਚੇ ਸਣੇ ਗੁਰਦਾਸਪੁਰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- 'ਘਰੇ ਆਟਾ ਈ ਹੈ ਨੀ...',ਸਾਹਮਣੇ ਆ ਗਏ ਮਾਪੇ, ਭੁੱਖੇ ਬੱਚੇ ਦੀਆਂ ਗੱਲਾਂ ਸੁਣ ਤੁਹਾਡੀਆਂ ਵੀ ਭਿੱਜ ਜਾਣਗੀਆਂ ਅੱਖਾਂ
ਸਰਬੱਤ ਦਾ ਭਲਾ ਸੁਸਾਇਟੀ ਦੇ ਮੈਂਬਰ ਹੀ ਉਸ ਨੂੰ ਗੁਰਦਾਸਪੁਰ ਹਸਪਤਾਲ ਲੈ ਕੇ ਗਏ ਅਤੇ ਹੁਣ ਜਦੋਂ ਬੱਚੇ ਨੂੰ ਅੰਮ੍ਰਿਤਸਰ ਰੈਫਰ ਕੀਤਾ ਜਾ ਰਿਹਾ ਹੈ ਤਾਂ ਉਸ ਨੂੰ ਅੰਮ੍ਰਿਤਸਰ ਲੈ ਜਾਣ ਦੀ ਜਿੰਮੇਵਾਰੀ ਵੀ ਸਰਬੱਤ ਦਾ ਭਲਾ ਸੁਸਾਇਟੀ ਵੱਲੋਂ ਹੀ ਚੁੱਕੀ ਗਈ ਹੈ। ਔਰਤ ਦੇ ਪਤੀ ਨੇ ਦੱਸਿਆ ਕਿ ਉਹ ਫਿਰੋਜ਼ਪੁਰ ਤੋਂ ਆਏ ਹਨ ਅਤੇ ਚਾਦਰਾਂ ਵੇਚਣ ਦਾ ਕੰਮ ਕਰਦੇ ਹਨ। ਉਹ ਦੀਨਾਨਗਰ ਨੇੜੇ ਇੱਕ ਜਗ੍ਹਾ 'ਤੇ ਝੋਪੜੀ ਬਣਾ ਕੇ ਰਹਿ ਰਹੇ ਹਨ ਤੇ ਇਸ ਦੌਰਾਨ ਉਹ ਝੌਂਪੜੀ ਵਿੱਚ ਸਮਾਨ ਪਹੁੰਚਾ ਰਹੇ ਸਨ ਕਿ ਔਰਤ ਨਿਸ਼ਾ ਨੂੰ ਦਰਦ ਹੋਣਾ ਸ਼ੁਰੂ ਹੋ ਗਿਆ।
ਇਹ ਵੀ ਪੜ੍ਹੋ- ਕਿਸਮਤ ਹੋਵੇ ਤਾਂ ਅਜਿਹੀ ! 6 ਰੁਪਏ ਦੀ ਲਾਟਰੀ ਟਿਕਟ ਤੋਂ ਕਿਸਾਨ ਨੇ ਜਿੱਤ ਲਿਆ 1 ਕਰੋੜ
ਉਸ ਨੂੰ ਪਤਾ ਲੱਗ ਗਿਆ ਕਿ ਬੱਚਾ ਹੋਣ ਦਾ ਸਮਾਂ ਆ ਗਿਆ ਹੈ, ਇਸ ਲਈ ਉਸ ਨੂੰ ਮੋਟਰਸਾਈਕਲ 'ਤੇ ਦੀਨਾਨਗਰ ਦੇ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ 'ਚ ਹੀ ਉਸ ਨੂੰ ਬਹੁਤ ਜ਼ਿਆਦਾ ਦਰਦ ਹੋਣਾ ਸ਼ੁਰੂ ਹੋ ਗਿਆ ਕਿ ਉਹ ਮੋਟਰਸਾਈਕਲ ਤੋਂ ਉਤਰ ਗਈ ਅਤੇ ਸੜਕ ਤੇ ਹੀ ਬੱਚੇ ਨੂੰ ਜਨਮ ਦੇ ਦਿੱਤਾ। ਇਸ ਦੌਰਾਨ ਉੱਥੇ ਸਰਬੱਤ ਦਾ ਭਲਾ ਸੁਸਾਇਟੀ ਦੇ ਮੈਂਬਰ ਪਹੁੰਚ ਗਏ ਅਤੇ ਤੁਰੰਤ ਉਸ ਦੀ ਪਤਨੀ ਨੂੰ ਹਸਪਤਾਲ ਪਹੁੰਚਾਇਆ ਗਿਆ।
ਇਸ ਬਾਰੇ ਦਿਲਪ੍ਰੀਤ ਸਿੰਘ ਸਾਬੀ ਨੇ ਦੱਸਿਆ ਕਿ ਉਨ੍ਹਾਂ ਦੇ ਮੁਖੀ ਬਚਿੱਤਰ ਸਿੰਘ ਬਿੱਕਾ ਦੀ ਖ਼ਾਸ ਹਦਾਇਤ ਹੈ ਕਿ ਜਿੱਥੇ ਵੀ ਕਿਸੇ ਨੂੰ ਸਹਾਇਤਾ ਦੀ ਲੋੜ ਹੋਵੇ, ਸੰਸਥਾ ਦੇ ਮੈਂਬਰਾਂ ਵੱਲੋਂ ਕੋਈ ਕਸੱਰ ਨਹੀਂ ਛੱਡੀ ਜਾਣੀ ਚਾਹੀਦੀ ਹੈ। ਇਸ ਦੌਰਾਨ ਜਦੋਂ ਉਹ ਸਕੂਲ ਵਿਖੇ ਬੱਚੇ ਛੱਡਣ ਜਾ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ ਨੂੰ ਸੜਕ 'ਤੇ ਖੂਨ ਨਾਲ ਲਥਪਥ ਹੋਈ ਔਰਤ ਨਜ਼ਰ ਆਈ, ਜਿਸ ਨੇ ਸੜਕ 'ਤੇ ਹੀ ਬੱਚੇ ਨੂੰ ਜਨਮ ਦੇ ਦਿੱਤਾ ਸੀ ਅਤੇ ਉਨ੍ਹਾਂ ਵੱਲੋਂ ਇਸ ਪ੍ਰਵਾਸੀ ਔਰਤ ਦੀ ਮਦਦ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਐਲਾਨ ; ਹੁਣ ਸੂਬੇ ਦੇ ਕਿਸਾਨਾਂ ਨੂੰ ਮਿਲੇਗਾ ਪੂਰੇ ਦੇਸ਼ 'ਚੋਂ ਗੰਨੇ ਦਾ ਸਭ ਤੋਂ ਵੱਧ ਭਾਅ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੱਬ ਦੇ ਬੇਜ਼ੁਬਾਨ ਜੀਅ 'ਤੇ ਇੰਨਾ ਤਸ਼ੱਦਦ ! ਦੇਖ ਲੋਕਾਂ ਨੇ ਘੇਰ ਲਿਆ ਬੰਦਾ, ਫ਼ਿਰ ਜੋ ਹੋਇਆ...
NEXT STORY