ਗੁਰਦਾਸਪੁਰ (ਵਿਨੋਦ) : ਜ਼ਿਲ੍ਹਾ ਗੁਰਦਾਸਪੁਰ ਦੇ ਮੀਆਂਕੋਟ ਪਿੰਡ ’ਚ ਰਾਜੇਸ਼ ਕੁਮਾਰ ਦੇ ਪਰਿਵਾਰ ’ਤੇ ਕਰੀਬ 40 ਹਮਲਾਵਾਰਾਂ ਵੱਲੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਰਾਜ਼ੇਸ ਕੁਮਾਰ ਦੇ ਘਰ ’ਚ ਵੀ ਤੋੜਭੰਨ ਕੀਤੀ ਗਈ ਅਤੇ ਰਾਜੇਸ਼ ਕੁਮਾਰ ਤੇ ਉਸ ਦਾ ਚਾਚਾ ਜਖ਼ਮੀ ਹੋ ਗਏ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਸਾਡਾ ਇੱਕ ਔਰਤ ਨਾਲ ਕਾਫ਼ੀ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਇਸ ਔਰਤ ਨੇ ਆਪਣੇ ਸਮਰਥਕਾਂ ਸਮੇਤ ਲਗਭਗ 40 ਲੋਕਾਂ ਨੂੰ ਬੁਲਾਇਆ ਅਤੇ ਸਾਡੇ ਘਰ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਸਾਡੇ ਘਰ ਦੀ ਭੰਨਤੋੜ ਵੀ ਕੀਤੀ ਅਤੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ, ਜਿਸ ਕਾਰਨ ਪਰਿਵਾਰ ਦੇ ਮੁਖੀ ਰਾਜੇਸ਼ ਕੁਮਾਰ ਅਤੇ ਉਸ ਦੇ ਚਾਚੇ ਗੰਭੀਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਸ਼ਰਮਨਾਕ ਕਾਰਾ: ਮੁੰਡੇ ਨਾਲ 2 ਵਿਅਕਤੀਆਂ ਨੇ ਪਹਿਲਾਂ ਟੱਪੀਆਂ ਹੱਦਾਂ, ਫਿਰ ਕਰ 'ਤੀ ਵੀਡੀਓ ਵਾਇਰਲ
ਇਸ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਫ਼ੋਨ ਕੀਤਾ ਤਾਂ ਹਮਲਾਵਰ ਆਪਣੇ ਲਗਭਗ 12 ਮੋਟਰਸਾਈਕਲ ਮੌਕੇ ’ਤੇ ਛੱਡ ਕੇ ਭੱਜ ਗਏ, ਜਿਨ੍ਹਾਂ ਨੂੰ ਪੁਲਸ ਨੇ ਮੌਕੇ ’ਤੇ ਬਰਾਮਦ ਕਰ ਲਿਆ। ਪਰਿਵਾਰ ਨੇ ਘਟਨਾ ਦੀ ਵੀਡੀਓ ਵੀ ਬਣਾਈ ਹੈ। ਇਸ ਦੇ ਨਾਲ ਹੀ ਪਰਿਵਾਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਰਿਹਾ ਹੈ ਅਤੇ ਘਰ ਦੇ ਸਾਰੇ ਮੈਂਬਰ ਡਰੇ ਹੋਏ ਹਨ। ਬੱਚੇ ਡਰ ਕਾਰਨ ਸਕੂਲ ਨਹੀਂ ਜਾ ਰਹੇ। ਉਨ੍ਹਾਂ ਨੂੰ ਡਰ ਹੈ ਕਿ ਹਮਲਾਵਰ ਕਿਸੇ ਵੀ ਸਮੇਂ ਸਾਡੇ ਪਰਿਵਾਰ ’ਤੇ ਦੁਬਾਰਾ ਹਮਲਾ ਕਰ ਸਕਦੇ ਹਨ ਕਿਉਂਕਿ ਦੋਸ਼ੀ ਪਿੰਡ ਵਿੱਚ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਪਰਿਵਾਰ ਨੂੰ ਧਮਕੀਆਂ ਦੇ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਲਾਪਰਵਾਹੀ, ਫਾਟਕ ਖੁੱਲ੍ਹਾ ਤੇ ਉਪਰੋਂ ਆ ਗਈ ਟਰੇਨ
ਇਸ ਲਈ ਪਰਿਵਾਰ ਮੰਗ ਕਰਦਾ ਹੈ ਕਿ ਸਾਰੇ ਦੋਸ਼ੀਆਂ ਨੂੰ ਫੜਿਆ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਜਦੋਂ ਇਸ ਮਾਮਲੇ ਵਿੱਚ ਪੁਲਸ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜਦੋਂ ਸਾਨੂੰ ਕਲਾਨੌਰ ਥਾਣੇ ਅਧੀਨ ਪੈਂਦੇ ਪਿੰਡ ਮੀਆਂਕੋਟ ਵਿੱਚ ਲੜਾਈ ਦੀ ਖ਼ਬਰ ਮਿਲੀ ਤਾਂ ਸਾਡੀ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਮੌਕੇ ਤੋਂ ਹਮਲਾਵਰਾਂ ਦੇ ਮੋਟਰਸਾਈਕਲ ਬਰਾਮਦ ਕੀਤੇ। ਅਸੀਂ ਇੰਦਰਜੀਤ ਕੌਰ, ਸੁਖਵਿੰਦਰ ਸਿੰਘ ਅਤੇ ਮੁਖਵਿੰਦਰ ਸਿੰਘ ਸਮੇਤ 15 ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ 'ਤੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਤ
NEXT STORY