ਰਈਆ (ਹਰਜੀਪ੍ਰੀਤ)- ਸਥਾਨਕ ਕਸਬੇ ਅੰਦਰ ਇਕ ਮੁਟਿਆਰ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾ ਰਈਆ ਦੇ ਨੇੜਲੇ ਜਲਾਲਉਸਮਾ ਸੜਕ ’ਤੇ ਸਥਿਤ ਇਕ ਪਿੰਡ ਦੀ ਰਹਿਣ ਵਾਲੀ ਸੀ। ਮ੍ਰਿਤਕਾ ਪਹਿਲਾਂ ਮਜੀਠਾ ਬਲਾਕ ਦੇ ਇਕ ਪਿੰਡ ਵਿਚ ਵਿਆਹੀ ਹੋਈ ਸੀ, ਜਿੱਥੇ ਉਸ ਦਾ ਸਹੁਰੇ ਪਰਿਵਾਰ ਨਾਲ ਛੱਡ-ਛੁਡਾਅ ਹੋ ਗਿਆ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਯਾਤਰੀਆਂ ਦਾ ਫੁੱਟਿਆ ਗੁੱਸਾ, ਜਾਣੋ ਵਜ੍ਹਾ
ਉਹ ਹੁਣ ਰਈਆ ਵਿਖੇ ਇਕ ਵਿਅਕਤੀ ਨਾਲ ਲਿਵ-ਇਨ-ਰਿਲੇਸ਼ਨਸ਼ਿਪ ਵਿਚ ਰਹਿ ਰਹੀ ਸੀ, ਜੋ ਪਹਿਲਾਂ ਹੀ ਬਾਲ-ਬੱਚੇਦਾਰ ਹੈ। ਉਹ ਆਪਣੇ ਪ੍ਰੇਮੀ ’ਤੇ ਉਸ ਦੀ ਘਰ ਵਾਲੀ ਨੂੰ ਤਲਾਕ ਦੇਣ ਦੀ ਮੰਗ ਕਰ ਰਹੀ ਸੀ। ਉਸ ਵਲੋਂ ਕੋਈ ਹੁੰਗਾਰਾ ਨਾ ਮਿਲਣ ਕਾਰਨ ਉਹ ਸੋਮਵਾਰ ਨੂੰ ਉਸ ਦੇ ਘਰ ਪਹੁੰਚ ਗਈ ਅਤੇ ਉੱਥੇ ਹੋਏ ਝਗੜੇ ਤੋਂ ਬਾਅਦ ਉਸ ਨੇ ਜ਼ਹਿਰ ਖਾ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ ਮਿਜਾਜ਼
ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਮੁਟਿਆਰ ਦੀ ਹਾਲਤ ਵਿਗੜ ਗਈ, ਜਿਸ ਕਾਰਨ ਉਸ ਨੂੰ ਤੁਰੰਤ ਇਕ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ ਅਤੇ ਹਸਪਤਾਲ ’ਚ ਹੀ ਉਸ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ
NEXT STORY