ਫਤਹਿਗੜ੍ਹ ਸਾਹਿਬ (ਸੁਰੇਸ਼, ਜੱਜੀ)- ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਸਾਨੀਪੁਰ ਕੋਲੋਂ ਲੰਘਦੀ ਭਾਖੜਾ ਨਹਿਰ ’ਚ ਇਕ ਰੇਸ਼ਮਾ ਰਾਣੀ ਨਾਂ ਦੀ ਔਰਤ ਨੇ ਆਪਣੀ 4 ਸਾਲਾ ਧੀ ਰਿਹਾਨਾ ਸਣੇ ਨਹਿਰ ’ਚ ਛਾਲ ਮਾਰ ਕੇ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਹੈ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਨੂਰ ਮੁਹੰਮਦ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਕਿ ੳਸ ਦੀ ਭੈਣ ਰੇਸ਼ਮਾ ਦਾ ਵਿਆਹ ਆਮਿਰ ਖਾਨ ਨਾਲ ਹੋਇਆ ਸੀ। ਨੂਰ ਮੁਹੰਮਦ ਨੇ ਦੋਸ਼ ਲਗਾਏ ਕਿ ਉਸ ਦਾ ਜੀਜਾ ਰੇਸ਼ਮਾ ’ਤੇ ਤਲਾਕ ਦੇਣ ਲਈ ਦਬਾਅ ਪਾਉਂਦਾ ਰਹਿੰਦਾ ਸੀ, ਜਿਸ ਕਾਰਨ ਉਸ ਦੀ ਭੈਣ ਰੇਸ਼ਮਾ ਕਾਫੀ ਪ੍ਰੇਸ਼ਾਨ ਹੋ ਗਈ ਸੀ।
ਇਹ ਵੀ ਪੜ੍ਹੋ- Dr. BR ਅੰਬੇਡਕਰ ਮੂਰਤੀ ਮਾਮਲੇ 'ਚ ਭੱਖ਼ ਗਿਆ ਮਾਹੌਲ, ਪੁਲਸ ਨੇ ਸ਼ਾਂਤੀ ਲਈ SC ਭਾਈਚਾਰੇ ਨਾਲ ਕੀਤੀ ਮੁਲਾਕਾਤ

ਇਸ ਮਗਰੋਂ ਕਥਿਤ ਤੌਰ ’ਤੇ ਉਸ ਨੇ ਆਪਣੇ ਪਤੀ ਅਤੇ ਸੱਸ ਤੋਂ ਤੰਗ ਆ ਇਹ ਉਕਤ ਕਦਮ ਚੁੱਕਿਆ। ਇਸ ਸਬੰਧੀ ਮ੍ਰਿਤਕਾਂ ਦੀਆਂ ਲਾਸ਼ਾਂ ਨਹਿਰ ’ਚੋਂ ਬਰਾਮਦ ਹੋ ਗਈਆਂ ਹਨ। ਨੂਰ ਮੁਹੰਮਦ ਦੇ ਬਿਆਨਾਂ ’ਤੇ ਪੁਲਸ ਨੇ ਮ੍ਰਿਤਕਾ ਦੇ ਪਤੀ ਆਮਿਰ ਖਾਨ ਅਤੇ ਸੱਸ ਨਿਆਮਤ ’ਤੇ ਥਾਣਾ ਸਰਹਿੰਦ ਵਿਖੇ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਜਲੰਧਰ-ਲੁਧਿਆਣਾ ਮਗਰੋਂ ਇਨ੍ਹਾਂ ਜ਼ਿਲ੍ਹਿਆਂ 'ਚ ਵੀ ਬੰਦ ਦੀ ਕਾਲ, ਲਾਊਡਸਪੀਕਰਾਂ 'ਤੇ ਹੋ ਰਹੀ Announcement
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਨਹੀਂ ਰੁਕ ਰਿਹਾ 'ਖ਼ੂਨੀ ਡੋਰ' ਦਾ ਕਾਰੋਬਾਰ, ਪੁਲਸ ਨੇ ਵੱਡੀ ਗਿਣਤੀ 'ਚ ਗੱਟੂਆਂ ਸਣੇ ਚੁੱਕਿਆ ਵਿਅਕਤੀ
NEXT STORY