ਬਠਿੰਡਾ (ਸੁਖਵਿੰਦਰ) : ਸਥਾਨਕ ਬਠਿੰਡਾ ਸਰਹਿੰਦ ਨਹਿਰ ’ਚ ਜਨਤਾ ਨਗਰ ਗਲੀ ਨੰਬਰ 4 ਨੇੜੇ ਮਾਨਸਿਕ ਪਰੇਸ਼ਾਨੀ ਕਾਰਨ ਇਕ ਔਰਤ ਨੇ ਨਹਿਰ ’ਚ ਛਾਲ ਮਾਰ ਦਿੱਤੀ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਰਾਜਿੰਦਰ ਕੁਮਾਰ ਅਤੇ ਗੁੱਲੀ ਠਾਕੁਰ ਮੌਕੇ ’ਤੇ ਪਹੁੰਚੇ ਅਤੇ ਲੋਕਾਂ ਦੀ ਮਦਦ ਨਾਲ ਔਰਤ ਨੂੰ ਨਹਿਰ ’ਚੋਂ ਬਾਹਰ ਕੱਢਿਆ।
ਵਰਕਰਾਂ ਨੇ ਤੁਰੰਤ ਔਰਤ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਇਲਾਜ ਸ਼ੁਰੂ ਕੀਤਾ ਅਤੇ ਔਰਤ ਦੀ ਜਾਨ ਬਚ ਗਈ। ਪਰਿਵਾਰਕ ਸੂਤਰਾਂ ਅਨੁਸਾਰ ਉਸ ਨੇ ਮਾਨਸਿਕ ਪਰੇਸ਼ਾਨੀ ਕਾਰਨ ਨਹਿਰ ’ਚ ਛਾਲ ਮਾਰੀ। ਔਰਤ ਦੀ ਪਛਾਣ ਜਸਪ੍ਰੀਤ ਕੌਰ ਵਜੋਂ ਹੋਈ ਹੈ।
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
NEXT STORY