ਬਨੂੜ (ਗੁਰਪਾਲ)- ਬਨੂੜ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਵੀਰਾਨ ਪਏ ਬੱਸ ਸਟੈਂਡ ਦੀ ਇਮਾਰਤ 'ਚ ਇਕੱਲੀ ਸੁੱਤੀ ਪਈ 50 ਸਾਲਾ ਔਰਤ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ।
ਮ੍ਰਿਤਕਾ ਦੇ ਪਤੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਆਪਣੀ ਪਤਨੀ ਸੁਨੀਤਾ ਰਾਣੀ ਨਾਲ ਇਸ ਬਿਲਡਿੰਗ ’ਚ ਰਹਿ ਰਿਹਾ ਸੀ। ਉਹ ਦੋਵੇਂ ਮਜ਼ਦੂਰੀ ਕਰ ਕੇ ਆਪਣਾ ਗੁਜ਼ਾਰਾ ਕਰ ਰਹੇ ਸਨ। ਮੰਗਲਵਾਰ ਨੂੰ ਉਹ ਬਰਵਾਲਾ (ਹਰਿਆਣਾ) ’ਚ ਕੰਮ ’ਤੇ ਗਿਆ ਹੋਇਆ ਸੀ। ਬੀਤੀ ਰਾਤ ਉਸ ਦੀ ਪਤਨੀ ਨਾਲ ਫੋਨ ’ਤੇ ਗੱਲ ਹੋਈ। ਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਸ਼ਨੀਵਾਰ ਸਵੇਰ ਦਾ ਆਪਣੀ ਪਤਨੀ ਨੂੰ ਫੋਨ ਕਰ ਰਿਹਾ ਸੀ ਪਰ ਉਹ ਫੋਨ ਨਹੀਂ ਚੁੱਕ ਰਹੀ ਸੀ। ਉਹ ਜਦੋਂ ਬਿਲਡਿੰਗ ’ਚ ਪੁੱਜਾ ਤਾਂ ਉਥੇ ਉਸ ਦੀ ਪਤਨੀ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਸੀ।

ਇਹ ਵੀ ਪੜ੍ਹੋ- ਬੱਚਿਆਂ ਨਾਲ ਦੁਸਹਿਰਾ ਦੇਖਣ ਜਾ ਰਹੇ ਈ-ਰਿਕਸ਼ਾ ਚਾਲਕ ਨੂੰ ਟਰੱਕ ਡਰਾਈਵਰ ਸਮਝ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
ਉਸ ਨੇ ਤੁਰੰਤ ਘਟਨਾ ਸਬੰਧੀ ਆਪਣੀ ਲੜਕੀ ਅਤੇ ਨੇੜੇ ਰਹਿੰਦੇ ਹੋਰ ਵਿਅਕਤੀਆਂ ਨੂੰ ਦੱਸਿਆ। ਉਨ੍ਹਾਂ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਗੁਰਸੇਵਕ ਸਿੰਘ ਪੁਲਸ ਪਾਰਟੀ ਨਾਲ ਮੌਕੇ ’ਤੇ ਪੁੱਜੇ। ਉਪਰੰਤ ਐੱਸ.ਪੀ.ਡੀ. ਯੋਗੇਸ਼ ਸ਼ਰਮਾ, ਡੀ.ਐੱਸ.ਪੀ. ਰਾਜਪੁਰਾ ਮਨਜੀਤ ਸਿੰਘ, ਸੀ.ਆਈ.ਏ. ਇੰਸਪੈਕਟਰ ਸਮਿੰਦਰ ਸਿੰਘ ਘਟਨਾ ਸਥਾਨ ’ਤੇ ਪੁੱਜੇ, ਜਿਨਾਂ ਵੱਖ-ਵੱਖ ਪਹਿਲੂਆਂ ਦੇ ਆਧਾਰ 'ਤੇ ਜਾਂਚ ਆਰੰਭ ਕਰ ਦਿੱਤੀ ਹੈ ਤੇ ਪਰਿਵਾਰ ਦੇ ਬਿਆਨ ਕਲਮਬੱਧ ਕਰ ਲਏ ਹਨ। ਇਸ ਉਪਰੰਤ ਫੋਰੈਂਸਿਕ ਮਾਹਿਰ ਟੀਮ ਮੌਕੇ ਤੇ ਪੁੱਜੀ, ਜੋ ਜਾਂਚ ਵਿੱਚ ਜੁਟ ਗਈ ਹੈ।

ਐੱਸ.ਪੀ.ਡੀ. ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ। ਮਾਮਲਾ ਵੇਖਣ ’ਚ ਆਪਸੀ ਰੰਜਿਸ਼ ਦਾ ਜਾਪਦਾ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਹੋ ਗਿਆ ਅਨੋਖਾ 'ਕਾਂਡ', ਅੱਗ ਲੱਗਣ ਤੋਂ ਪਹਿਲਾਂ ਹੀ ਮੂਧੇ ਮੂੰਹ ਡਿੱਗਿਆ 'ਰਾਵਣ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਸਹਿਰੇ ਵਾਲੇ ਦਿਨ ਘਰ 'ਚ ਪੀਸ ਰਹੇ ਸੀ ਪੋਟਾਸ਼, ਧਮਾਕੇ ਕਾਰਨ ਸੜ ਗਏ 2 ਮਾਸੂਮ
NEXT STORY